62 ਗ੍ਰਾਮ ਨਸ਼ੀਲੇ ਪਦਾਰਥ ਸਮੇਤ 2 ਕਾਬੂ
Tuesday, Oct 03, 2017 - 07:04 AM (IST)

ਗੁਰਾਇਆ, (ਹੇਮੰਤ)- ਗੁਰਾਇਆ ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਗਸ਼ਤ ਦੌਰਾਨ 2 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਥਾਣਾ ਮੁਖੀ ਇੰਸਪੈਕਟਰ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਪ੍ਰਿਥੀ ਰਾਜ ਅਤੇ ਚੌਕੀ ਦੁਸਾਂਝ ਕਲਾਂ ਦੇ ਇੰਚਾਰਜ ਏ. ਐੱਸ. ਆਈ. ਦਲਜੀਤ ਕੁਮਾਰ ਨੇ ਗਸ਼ਤ ਦੌਰਾਨ ਪਿੰਡ ਲਿੱਧੜ ਖੁਰਦ ਸਾਈਡ ਤੋਂ ਇਕ ਵਿਅਕਤੀ ਜੋ ਕਿ ਪੈਦਲ ਆ ਰਿਹਾ ਸੀ, ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਪਾਸੋਂ 32 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਮੁਲਜ਼ਮ ਦੀ ਪਛਾਣ ਅਮਰਜੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਲਿੱਧੜ ਕਲਾਂ ਥਾਣਾ ਬਹਿਰਾਮ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਜੋਂ ਹੋਈ ਹੈ। ਇਸੇ ਤਰ੍ਹਾਂ ਏ. ਐੱਸ. ਆਈ. ਸਤਵਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਰੁੜਕੀ ਸਾਈਡ ਤੋਂ ਇਕ ਵਿਅਕਤੀ ਜੋ ਕਿ ਪੈਦਲ ਆ ਰਿਹਾ ਸੀ, ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਪਾਸੋਂ 30 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਮੁਲਜ਼ਮ ਦੀ ਪਛਾਣ ਗੁਰਵਿੰਦਰ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਰੁੜਕੀ ਵਜੋਂ ਹੋਈ ਹੈ। ਦੋਵਾਂ ਖਿਲਾਫ਼ ਮੁਕੱਦਮੇ ਦਰਜ ਕਰ ਲਏ ਗਏ ਹਨ।