80 ਗ੍ਰਾਮ ਨਸ਼ੀਲੇ ਪਾਊਡਰ ਸਮੇਤ 2 ਕਾਬੂ
Friday, Mar 02, 2018 - 12:02 AM (IST)
ਟਾਂਡਾ ਉੜਮੁੜ, (ਪੰਡਿਤ)- ਜ਼ਿਲਾ ਪੁਲਸ ਮੁਖੀ ਦੇ ਨਿਰਦੇਸ਼ਾਂ ਅਧੀਨ ਨਸ਼ੇ ਦੇ ਸਮੱਗਲਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਟਾਂਡਾ ਪੁਲਸ ਨੇ 80 ਗ੍ਰਾਮ ਨਸ਼ੀਲੇ ਪਾਊਡਰ ਸਮੇਤ 2 ਦੋਸ਼ੀਆਂ ਨੂੰ ਕਾਬੂ ਕੀਤਾ ਹੈ। ਥਾਣਾ ਮੁਖੀ ਇੰਸਪੈਕਟਰ ਪ੍ਰਦੀਪ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਸੁਰਿੰਦਰ ਸਿੰਘ ਦੀ ਟੀਮ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਚੰਡੀਗੜ੍ਹ ਕਾਲੋਨੀ ਟਾਂਡਾ ਦੇ ਵਾਸੀ ਦੋਸ਼ੀਆਂ ਗੀਤੋ ਪਤਨੀ ਸਰਬਜੀਤ ਕੋਲੋਂ 35 ਗ੍ਰਾਮ ਅਤੇ ਸੰਨੀ ਪੁੱਤਰ ਮੰਗਤ ਰਾਮ ਕੋਲੋਂ 45 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ। ਪੁਲਸ ਨੇ ਦੋਵਾਂ ਨੂੰ ਰੇਲਵੇ ਫਲਾਈਓਵਰ ਬ੍ਰਿਜ ਨੇੜਿਉਂ ਗ੍ਰਿਫਤਾਰ ਕੀਤਾ ਹੈ। ਦੋਵਾਂ ਖਿਲਾਫ਼ ਟਾਂਡਾ ਪੁਲਸ ਨੇ ਨਸ਼ਾ ਵਿਰੋਧੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
