ਨਸ਼ੀਲੇ ਪਾਊਡਰ ਸਣੇ ਕਾਬੂ

01/21/2018 12:59:30 AM

ਨੂਰਪੁਰਬੇਦੀ, (ਸ਼ਰਮਾ ਕਲਮਾ, ਤਰਨਜੀਤ, ਭੰਡਾਰੀ)- ਪੁਲਸ ਚੌਕੀ ਕਲਮਾ ਮੋੜ ਦੀ ਪੁਲਸ ਵੱਲੋਂ 10 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ। ਜਾਣਕਾਰੀ ਅਨੁਸਾਰ ਪੁਲਸ ਚੌਕੀ ਕਲਮਾ ਮੋੜ ਦੇ ਇੰਚਾਰਜ ਬਲਵੀਰ ਸਿੰਘ ਏ.ਐੱਸ.ਆਈ. ਦੀ ਅਗਵਾਈ ਹੇਠ ਪੁਲਸ ਪਾਰਟੀ ਕਲਮਾ ਮੋੜ ਤੋਂ ਕਾਹਨਪੁਰ ਖੂਹੀ ਮਾਰਗ 'ਤੇ ਗਸ਼ਤ ਕਰ ਰਹੀ ਸੀ। ਇਸੇ ਦੌਰਾਨ ਖੂਹੀ ਤੋਂ ਸਪਾਲਮਾ ਚੌਕ 'ਚ ਇਕ ਵਿਅਕਤੀ ਪੁਲਸ ਨੂੰ ਦੇਖ ਕੇ ਭੱਜਣ ਲੱਗਾ, ਜਿਸ ਨੂੰ ਕਾਬੂ ਕਰ ਕੇ ਪੁਲਸ ਨੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 10 ਗ੍ਰਾਮ (ਚਿੱਟਾ) ਨਸ਼ੀਲਾ ਪਾਊਡਰ ਬਰਾਮਦ ਹੋਇਆ। ਪੁਲਸ ਨੇ ਮੁਲਜ਼ਮ ਵਿਸ਼ਾਲ ਸ਼ਰਮਾ ਪੁੱਤਰ ਸੁਰੇਸ਼ ਕੁਮਾਰ ਵਾਸੀ ਪਿੰਡ ਹੈਬੋਵਾਲ ਬੀਤ ਥਾਣਾ ਗੜ੍ਹਸ਼ੰਕਰ ਨੂੰ ਗ੍ਰਿਫਤਾਰ ਕਰ ਕੇ ਸ੍ਰੀ ਅਨੰਦਪੁਰ ਸਾਹਿਬ ਦੀ ਅਦਾਲਤ 'ਚ ਪੇਸ਼ ਕੀਤਾ, ਜਿਥੇ ਮਾਣਯੋਗ ਅਦਾਲਤ ਵੱਲੋਂ ਉਸ ਨੂੰ ਚਾਰ ਦਿਨ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਗਿਆ।