ਨਸ਼ੀਲੇ ਕੈਪਸੂਲਾਂ ਸਮੇਤ ਕਾਬੂ

Monday, Jun 19, 2017 - 01:11 AM (IST)

ਨਸ਼ੀਲੇ ਕੈਪਸੂਲਾਂ ਸਮੇਤ ਕਾਬੂ

ਪਠਾਨਕੋਟ,  (ਸ਼ਾਰਦਾ)-  ਐੱਸ. ਐੱਸ. ਪੀ. ਵਿਵੇਕਸ਼ੀਲ ਸੋਨੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਐੱਸ. ਟੀ. ਐੱਫ. ਟੀਮ ਦੇ ਏ. ਐੱਸ. ਆਈ. ਸਤੀਸ਼ ਕੁਮਾਰ ਨੇ ਪੁਲਸ ਪਾਰਟੀ ਸਮੇਤ ਨਾਕੇ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰ ਕੇ ਤਲਾਸ਼ੀ ਲੈਣ 'ਤੇ ਉਸ ਕੋਲੋਂ 300 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਹਨ।
ਜਾਣਕਾਰੀ ਦਿੰਦਿਆਂ ਥਾਣਾ ਮੁਖੀ ਭਾਰਤ ਭੂਸ਼ਣ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਰਾਕੇਸ਼ ਕੁਮਾਰ ਪੁੱਤਰ ਮਹਿੰਦਰ ਪਾਲ ਵਾਸੀ ਮੁਹੱਲਾ ਗਾਂਧੀ (ਪਨਿਆੜ) ਵਜੋਂ ਹੋਈ, ਜਿਸ ਦੇ ਖਿਲਾਫ਼ ਮੁਕੱਦਮਾ ਨੰ.96 ਆਈ. ਪੀ. ਸੀ. ਦੀ ਧਾਰਾ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  


Related News