ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ
Monday, Oct 30, 2017 - 07:02 AM (IST)
ਅੰਮ੍ਰਿਤਸਰ, (ਜ. ਬ.)- ਨਾਕੇਬੰਦੀ ਦੌਰਾਨ ਥਾਣਾ ਅਜਨਾਲਾ ਦੀ ਪੁਲਸ ਨੇ ਇਕ ਸ਼ੱਕੀ ਨੌਜਵਾਨ ਨੂੰ ਰੋਕਿਆ, ਤਲਾਸ਼ੀ ਦੌਰਾਨ ਉਸ ਦੇ ਕਬਜ਼ੇ 'ਚੋਂ 50 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਗ੍ਰਿਫਤਾਰ ਕੀਤੇ ਗਏ ਮੁਲਜ਼ਮ ਅੰਮ੍ਰਿਤਪਾਲ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਬੂੜੇਵਾਲੀ ਖਿਲਾਫ ਮਾਮਲਾ ਦਰਜ ਕਰ ਕੇ ਪੁਲਸ ਮੁੱਢਲੀ ਪੁੱਛਗਿੱਛ ਕਰ ਰਹੀ ਹੈ।
