ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

06/26/2017 1:50:12 AM

ਕੋਟਕਪੂਰਾ,  (ਨਰਿੰਦਰ)-  ਜ਼ਿਲਾ ਪੁਲਸ ਮੁਖੀ ਡਾ. ਨਾਨਕ ਸਿੰਘ ਵੱਲੋਂ ਨਸ਼ਿਆਂ ਖਿਲਾਫ਼ ਸਖਤ ਕਾਰਵਾਈ ਕਰਨ ਦੀਆਂ ਹਦਾਇਤਾਂ ਅਨੁਸਾਰ ਕਾਰਵਾਈ ਕਰਦੇ ਹੋਏ ਥਾਣਾ ਸਦਰ ਦੀ ਪੁਲਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਦੇਵੀਵਾਲਾ, ਸਿਰਸੜੀ ਆਦਿ ਪਿੰਡਾਂ ਨੂੰ ਜਾ ਰਹੇ ਸੀ।
ਇਸ ਦੌਰਾਨ ਪੁਲਸ ਪਾਰਟੀ ਪਿੰਡ ਦੇਵੀਵਾਲਾ ਦੇ ਪੰਚਾਇਤ ਘਰ ਨੇੜੇ ਪੁੱਜੀ ਤਾਂ ਸਾਹਮਣੇ ਤੋਂ ਆ ਰਿਹਾ ਇਕ ਵਿਅਕਤੀ ਪੁਲਸ ਨੂੰ ਵੇਖ ਕੇ ਪੰਚਾਇਤ ਘਰ ਦੀ ਕੰਧ ਕੋਲ ਬਹਾਨੇ ਨਾਲ ਬੈਠ ਗਿਆ। ਸ਼ੱਕ ਪੈਣ 'ਤੇ ਉਸ ਨੂੰ ਕਾਬੂ ਕਰ ਕੇ ਤਲਾਸ਼ੀ ਲਈ ਗਈ, ਜਿਸ 'ਤੇ ਪੁਲਸ ਨੇ ਉਸ ਦੇ ਹੱਥ 'ਚ ਫੜੇ ਲਿਫਾਫੇ 'ਚੋਂ 300 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ।
ਇਸ ਸਬੰਧ ਵਿਚ ਉਕਤ ਵਿਅਕਤੀ ਦੀਪਕ ਕੁਮਾਰ ਵਾਸੀ ਕੋਟਕਪੂਰਾ ਖਿਲਾਫ਼ ਮਾਮਲਾ ਦਰਜ ਕਰ ਕੇ ਕਾਰਵਾਈ ਅਮਲ 'ਚ ਲਿਆਂਦੀ ਗਈ।