ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

06/30/2017 3:54:41 AM

ਤਰਨਤਾਰਨ,   (ਰਾਜੂ)-  ਥਾਣਾ ਝਬਾਲ ਦੀ ਪੁਲਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਏ. ਐੱਸ. ਆਈ. ਨਰਿੰਦਰ ਸਿੰਘ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਦੌਰਾਨ ਠੱਠਾ, ਮੰਨਣ, ਠੱਠਗੜ੍ਹ, ਜਗਤਪੁਰਾ ਸਾਈਡ ਤੋਂ ਝਬਾਲ ਨੂੰ ਆ ਰਹੇ ਸਨ ਤਾਂ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ। ਤਲਾਸ਼ੀ ਲੈਣ 'ਤੇ ਉਸ ਕੋਲੋਂ 109 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਫੜੇ ਗਏ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


Related News