ਨਸ਼ੀਲੀਆਂ ਗੋਲੀਆਂ ਸਣੇ ਇਕ ਕਾਬੂ

08/22/2017 7:39:45 AM

ਵਲਟੋਹਾ, (ਰਾਜੂ)-  ਵਲਟੋਹਾ ਪੁਲਸ ਨੇ ਨਸ਼ੀਲੀਆਂ ਗੋਲੀਆਂ ਸਣੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਥਾਣਾ ਮੁਖੀ ਹਰਚੰਦ ਸਿੰਘ ਨੇ ਦੱਸਿਆ ਕਿ ਸਬ-ਇੰਸਪੈਕਟਰ ਜੋਗਿੰਦਰ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ, ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 155 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁੱਛਗਿੱਛ ਦੌਰਾਨ ਦੋਸ਼ੀ ਦੀ ਪਛਾਣ ਗੁਰਲਾਲ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਮਾਹਣੇਕੇ ਵਜੋਂ ਹੋਈ, ਜਿਸ ਖਿਲਾਫ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।