ਨਸ਼ੀਲੀਆਂ ਗੋਲੀਆਂ ਸਣੇ 2 ਕਾਬੂ

Wednesday, Sep 13, 2017 - 02:01 AM (IST)

ਨਸ਼ੀਲੀਆਂ ਗੋਲੀਆਂ ਸਣੇ 2 ਕਾਬੂ

ਤਪਾ ਮੰਡੀ,   (ਮਾਰਕੰਡਾ, ਸ਼ਾਮ, ਗਰਗ, ਮੇਸ਼ੀ)-  ਪੁਲਸ ਨੇ ਨਸ਼ੀਲੀਆਂ ਗੋਲੀਆਂ ਸਣੇ 2 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। 
ਜਾਣਕਾਰੀ ਅਨੁਸਾਰ ਸਿਟੀ ਇੰਚਾਰਜ ਸਬ-ਇੰਸਪੈਕਟਰ ਸੁਖਜਿੰਦਰ ਸਿੰਘ ਤੇ ਉਨ੍ਹਾਂ ਨਾਲ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਪੁਲਸ ਪਾਰਟੀ ਨਾਲ ਬਰਨਾਲਾ-ਬਠਿੰਡਾ ਰੋਡ 'ਤੇ ਗਸ਼ਤ ਦੌਰਾਨ ਜਾ ਰਹੇ ਸਨ ਤੇ ਜਿਵਂੇ ਹੀ ਉਹ ਘੜੈਲੀ ਚੌਕ ਪੁੱਜੇ ਤਾਂ ਇਕ ਮੋਟਰਸਾਈਕਲ 'ਤੇ ਸਵਾਰ 2 ਵਿਅਕਤੀਆਂ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ। ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 497 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਸ ਨੇ ਹੰਸ ਰਾਜ ਪੁੱਤਰ ਸਰਦਾਰਾ ਰਾਮ, ਜੀਤ ਰਾਮ ਪੁੱਤਰ ਸੋਹਣ ਦਾਸ ਵਾਸੀ ਤਪਾ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 


Related News