ਨਸ਼ੀਲੀਆਂ ਗੋਲੀਆਂ ਸਣੇ ਕਾਬੂ
Tuesday, Oct 03, 2017 - 04:14 AM (IST)

ਫਰੀਦਕੋਟ, (ਰਾਜਨ)- ਪੁਲਸ ਨੇ ਨਸ਼ੀਲੀਆਂ ਗੋਲੀਆਂ ਸਣੇ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ।
ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਹਰਫ਼ੂਲ ਸਿੰਘ ਦੀ ਅਗਵਾਈ ਹੇਠਲੀ ਪੁਲਸ ਪਾਰਟੀ ਗਸ਼ਤ ਕਰ ਰਹੀ ਸੀ। ਇਸ ਦੌਰਾਨ ਨਹਿਰੂ ਸਟੇਡੀਅਮ ਦੇ ਲਾਗੇ ਪੁੱਜਣ 'ਤੇ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ। ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਹੱਥ 'ਚ ਫੜੇ ਮੋਮੀ ਲਿਫਾਫੇ ਵਿਚੋਂ 250 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਕਾਬੂ ਦੋਸ਼ੀ ਦੀ ਪਛਾਣ ਜਤਿੰਦਰ ਸਿੰਘ ਉਰਫ਼ ਕਰਿਸ਼ੂ ਵਾਸੀ ਬਲਬੀਰ ਬਸਤੀ ਫਰੀਦਕੋਟ ਵਜੋਂ ਹੋਈ ਹੈ।