ਨਸ਼ੀਲੀਆਂ ਗੋਲੀਆਂ ਸਣੇ 1 ਕਾਬੂ
10/16/2017 2:11:24 AM
ਬੱਧਨੀ ਕਲਾਂ, (ਬੱਬੀ)- ਥਾਣਾ ਬੱਧਨੀ ਕਲਾਂ ਦੀ ਪੁਲਸ ਵੱਲੋਂ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰਨ ਦਾ ਪਤਾ ਲੱਗਾ ਹੈ।
ਪੁਲਸ ਸੂਤਰਾਂ ਅਨੁਸਾਰ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਪੁਲਸ ਪਾਰਟੀ ਨਾਲ ਬੱਧਨੀ ਕਲਾਂ ਤੋਂ ਪਿੰਡ ਰਣੀਆਂ ਵੱਲ ਗਸ਼ਤ ਕਰਦੇ ਜਾ ਰਹੇ ਸਨ ਕਿ ਡਰੇਨ ਦੇ ਪੁਲ ਕੋਲ ਸਾਹਮਣਿਓਂ ਆ ਰਿਹਾ ਇਕ ਵਿਅਕਤੀ, ਜਿਸ ਦਾ ਖੱਬਾ ਗੁੱਟ ਕੱਟਿਆ ਹੋਇਆ ਸੀ, ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਤੇ ਪਿੱਛੇ ਮੁੜਨ ਲੱਗਾ, ਜਿਸ ਨੂੰ ਸਾਥੀ ਮੁਲਾਜ਼ਮਾਂ ਨੇ ਕਾਬੂ ਕਰ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 90 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਦੋਸ਼ੀ ਦੀ ਪਛਾਣ ਲਖਵੀਰ ਸਿੰਘ ਤਕੜਾ ਪੁੱਤਰ ਮੇਜਰ ਸਿੰਘ ਭੁੱਲਰ ਪੱਤੀ ਬੁੱਟਰ ਕਲਾਂ ਵਜੋਂ ਹੋਈ, ਜਿਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।