ਨਸ਼ੀਲੀਆਂ ਗੋਲੀਆਂ ਸਣੇ 1 ਕਾਬੂ
Wednesday, Dec 06, 2017 - 06:18 AM (IST)
ਫੱਤੂਢੀਂਗਾ, (ਘੁੰਮਣ)- ਐੱਸ. ਐੱਸ. ਪੀ. ਕਪੂਰਥਲਾ ਸੰਦੀਪ ਕੁਮਾਰ ਸ਼ਰਮਾ ਵਲੋਂ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਨੂੰ ਉਸ ਵੇਲੇ ਭਾਰੀ ਸਫਲਤਾ ਹਾਸਲ ਹੋਈ, ਜਦੋਂ ਪਰਮਿੰਦਰ ਸਿੰਘ ਬਾਜਵਾ ਐੱਸ. ਐੱਚ. ਓ. ਥਾਣਾ ਫੱਤੂਢੀਂਗਾ ਨੇ ਥਾਣੇ ਦੀ ਪੁਲਸ ਪਾਰਟੀ ਨੂੰ ਇਲਾਕਾ ਗਸ਼ਤ 'ਤੇ ਨਿਕਲਣ ਲਈ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਇਸ ਦੌਰਾਨ ਜੱਗਾ ਸਿੰਘ ਏ. ਐੱਸ. ਆਈ. ਆਪਣੇ ਸਾਥੀ ਕਰਮਚਾਰੀਆਂ ਨਾਲ ਥਾਣੇ ਤੋਂ ਸਿਵਲ ਹਸਪਤਾਲ ਫੱਤੂਢੀਂਗਾ ਵਾਲੇ ਪਾਸੇ ਜਾ ਰਹੇ ਸਨ ਪਰ ਜਦੋਂ ਪੁਲਸ ਪਾਰਟੀ ਸਿਵਲ ਹਸਪਤਾਲ ਕੋਲ ਪੁੱਜੀ ਤਾਂ ਅੱਗੋਂ ਤੋਂ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜੋ ਕਿ ਪੁਲਸ ਪਾਰਟੀ ਤੋਂ ਘਬਰਾ ਕੇ ਪਿੱਛੇ ਮੁੜਨ ਲੱਗਾ ਪਰ ਜਦੋਂ ਪੁਲਸ ਦੇ ਜਵਾਨਾਂ ਨੇ ਸ਼ੱਕ ਦੇ ਅਧਾਰ 'ਤੇ ਉਸਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਤਾਂ ਦੋਸ਼ੀ ਨੇ ਆਪਣਾ ਨਾਮ ਸੰਦੀਪ ਸਿੰਘ ਪੁੱਤਰ ਸਤਪਾਲ ਸਿੰਘ ਵਾਸੀ ਪਿੰਡ ਡਡਵਿੰਡੀ ਦੱਸਿਆ ਤੇ ਖੁਲਾਸਾ ਕੀਤਾ ਕਿ ਉਹ ਨਸ਼ੀਲੀਆਂ ਗੋਲੀਆਂ ਦੀ ਖੇਪ ਆਪਣੇ ਕਿਸੇ ਨਿੱਜੀ ਗਾਹਕ ਨੂੰ ਦੇਣ ਜਾ ਰਿਹਾ ਸੀ, ਜੋ ਪੁਲਸ ਹੱਥੇ-ਚੜ੍ਹ ਗਿਆ। ਦੋਸ਼ੀ ਖਿਲਾਫ ਕੇਸ ਦਰਜ ਕਰ ਲਿਆ ਹੈ।
