ਨਸ਼ੀਲੀਆਂ ਗੋਲੀਆਂ ਸਣੇ ਕਾਬੂ
Saturday, Dec 09, 2017 - 05:06 AM (IST)
ਮੋਗਾ, (ਅਜ਼ਾਦ)- ਥਾਣਾ ਸਦਰ ਮੋਗਾ ਦੇ ਮੁੱਖ ਅਫਸਰ ਇੰਸਪੈਕਟਰ ਜੇ. ਜੇ. ਅਟਵਾਲ ਨੇ ਦੱਸਿਆ ਕਿ ਜਦੋਂ ਥਾਣੇਦਾਰ ਮੰਗਲ ਸਿੰਘ ਨਸ਼ੀਲੇ ਪਦਾਰਥਾਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਇਲਾਕੇ 'ਚ ਗਸ਼ਤ ਕਰ ਰਹੇ ਸੀ ਤਾਂ ਪਿੰਡ ਖੋਸਾ ਪਾਂਡੋ ਕੋਲ ਪੁਲਸ ਪਾਰਟੀ ਨੇ ਹਰੀ ਕੇਸ ਦੁਬੇ ਨਿਵਾਸੀ ਪਿੰਡ ਨਈ (ਆਜ਼ਮਗੜ੍ਹ) ਯੂ. ਪੀ. ਹਾਲ ਵਾਸੀ ਨਿਊ ਵੇਦਾਂਤ ਨਗਰ ਮੋਗਾ ਨੂੰ ਕਾਬੂ ਕਰ ਕੇ ਉਸ ਕੋਲੋਂ 210 ਨਸ਼ੀਲੀਆਂ ਗੋਲੀਆਂ ਤੋਂ ਇਲਾਵਾ 100 ਰੁਪਏ ਭਾਰਤੀ ਕਰੰਸੀ ਬਰਾਮਦ ਕੀਤੀ। ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
