ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

Friday, Jan 19, 2018 - 06:19 AM (IST)

ਸੁਲਤਾਨਪੁਰ ਲੋਧੀ, (ਧੰਜੂ)- ਜ਼ਿਲਾ ਪੁਲਸ ਕਪਤਾਨ ਸੰਦੀਪ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਥਾਣਾ ਤਲਵੰਡੀ ਚੌਧਰੀਆਂ ਦੇ ਐੱਸ. ਐੱਚ. ਓ. ਜਰਨੈਲ ਸਿੰਘ ਦੀ ਅਗਵਾਈ 'ਚ ਏ. ਐੱਸ. ਆਈ. ਪਰਮਜੀਤ ਸਿੰਘ ਅਤੇ ਪੁਲਸ ਪਾਰਟੀ ਨੇ ਦਰਿਆ ਬਿਆਸ ਪੁਲ 'ਤੇ ਨਾਕਾ ਲਾਇਆ ਹੋਇਆ ਸੀ। ਗੋਇੰਦਵਾਲ ਸਾਹਿਬ ਵੱਲੋਂ ਇਕ ਨੌਜਵਾਨ ਮੋਟਸਾਈਕਲ 'ਤੇ ਆਉਂਦਾ ਦਿਖਾਈ ਦਿੱਤਾ, ਜੋ ਪੁਲਸ ਨੂੰ ਦੇਖ ਕੇ ਮੋਟਰਸਾਈਕਲ ਵਾਪਸ ਮੋੜਨ ਹੀ ਲੱਗਾ ਸੀ ਪਰ ਪੁਲਸ ਨੇ ਫੁਰਤੀ ਵਰਤਦਿਆਂ ਫੌਰਨ ਨੌਜਵਾਨ ਨੂੰ ਫੜ ਲਿਆ। ਪੁੱਛਗਿੱਛ ਦੌਰਾਨ ਉਸ ਨੇ ਆਪਣਾ ਨਾਂ ਦਵਿੰਦਰ ਸਿੰਘ ਉਰਫ ਕਾਲੂ ਪੁੱਤਰ ਪ੍ਰਤਾਪ ਸਿੰਘ ਵਾਸੀ ਕਿਰਤੋਵਾਲ ਜ਼ਿਲਾ ਤਰਨ ਤਾਰਨ ਦੱਸਿਆ, ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 117 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਸ ਨੇ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।