ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ
Saturday, Feb 24, 2018 - 06:38 AM (IST)

ਮੋਗਾ, (ਆਜ਼ਾਦ)- ਥਾਣਾ ਫਤਿਹਗੜ੍ਹ ਪੰਜਤੂਰ ਦੇ ਥਾਣੇਦਾਰ ਬਲਦੇਵ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਸਮੇਤ ਦਾਣਾ ਮੰਡੀ ਫਤਿਹਗੜ੍ਹ ਪੰਜਤੂਰ ਕੋਲ ਗਸ਼ਤ ਕਰ ਰਹੇ ਸਨ ਤਾਂ ਸ਼ੱਕ ਦੇ ਆਧਾਰ 'ਤੇ ਹਰਪ੍ਰੀਤ ਸਿੰਘ ਉਰਫ ਬਿੱਲੂ ਨਿਵਾਸੀ ਪਿੰਡ ਬਘੇਲੇਵਾਲਾ ਜ਼ੀਰਾ ਨੂੰ ਕਾਬੂ ਕਰ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 190 ਨਸ਼ੇ ਵਾਲੀਆਂ ਗੋਲੀਆਂ ਅਤੇ 200 ਰੁਪਏ ਭਾਰਤੀ ਕਰੰਸੀ ਬਰਾਮਦ ਕੀਤੀ। ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।