ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ

Thursday, Mar 08, 2018 - 02:43 AM (IST)

ਮੋਗਾ,   (ਆਜ਼ਾਦ)-  ਸੀ. ਆਈ. ਏ. ਸਟਾਫ ਮੋਗਾ ਦੇ ਇੰਚਾਰਜ ਦਿਲਬਾਗ ਸਿੰਘ ਨੇ ਦੱਸਿਆ ਕਿ ਜਦ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਪੁਲਸ ਪਾਰਟੀ ਸਮੇਤ ਪਿੰਡ ਘੋਲੀਆ ਕਲਾਂ ਕੋਲ ਜਾ ਰਹੇ ਸਨ ਤਾਂ ਸ਼ੱਕ ਦੇ ਆਧਾਰ 'ਤੇ ਗੁਰਸੇਵਕ ਸਿੰਘ ਉਰਫ ਸੇਵਕ ਨਿਵਾਸੀ ਪਿੰਡ ਘੋਲੀਆ ਕਲਾਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 170 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਦੋਸ਼ੀ ਖਿਲਾਫ ਥਾਣਾ ਬਾਘਾਪੁਰਾਣਾ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਸ ਨੂੰ ਪੁੱਛਗਿੱਛ ਤੋਂ ਬਾਅਦ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਸ ਦਾ ਅਦਾਲਤ ਵੱਲੋਂ ਇਕ ਦਿਨ ਦਾ ਪੁਲਸ ਰਿਮਾਂਡ ਦਿੱਤਾ ਗਿਆ।


Related News