ਨਸ਼ੀਲੇ ਪਾਊਡਰ ਸਣੇ ਔਰਤ ਕਾਬੂ

Friday, Nov 24, 2017 - 03:01 AM (IST)

ਨਸ਼ੀਲੇ ਪਾਊਡਰ ਸਣੇ ਔਰਤ ਕਾਬੂ

ਟਾਂਡਾ ਉੜਮੁੜ,   (ਪੰਡਿਤ, ਜਸਵਿੰਦਰ, ਗੁਪਤਾ)-  ਜ਼ਿਲਾ ਪੁਲਸ ਮੁਖੀ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਿਆਂ ਦੀ ਸਮੱਗਲਿੰਗ ਕਰਨ ਵਾਲਿਆਂ ਖਿਲਾਫ਼ ਛੇੜੀ ਮੁਹਿੰਮ ਤਹਿਤ ਟਾਂਡਾ ਪੁਲਸ ਨੇ ਇਕ ਔਰਤ ਨੂੰ ਹਰਸੀਪਿੰਡ ਰੋਡ ਤੋਂ ਨਸ਼ੀਲੇ ਪਾਊਡਰ ਸਣੇ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਪ੍ਰਦੀਪ ਸਿੰਘ ਨੇ ਦੱਸਿਆ ਕਿ ਪੁਲਸ ਦੀ ਗ੍ਰਿਫ਼ਤ 'ਚ ਆਈ ਔਰਤ ਦੀ ਪਛਾਣ ਸੁਖਦੀਪ ਕੌਰ ਪਤਨੀ ਅਵਤਾਰ ਸਿੰਘ ਨਿਵਾਸੀ ਦਾਰਾਪੁਰ ਟਾਂਡਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਬੀਤੀ ਦੇਰ ਸ਼ਾਮ ਏ. ਐੱਸ. ਆਈ. ਬਲਵਿੰਦਰ ਸਿੰਘ ਦੀ ਅਗਵਾਈ 'ਚ ਪੁਲਸ ਪਾਰਟੀ ਹਰਸੀਪਿੰਡ ਰੋਡ 'ਤੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਸਰਕਾਰੀ ਕਾਲਜ ਦੀ ਗਰਾਊਂਡ ਵਿਚੋਂ ਜਦੋਂ ਉਕਤ ਔਰਤ ਪੁਲਸ ਨੂੰ ਦੇਖ ਕੇ ਵਾਪਸ ਮੁੜਨ ਲੱਗੀ ਤਾਂ ਪੁਲਸ ਟੀਮ ਨੇ ਉਸ ਨੂੰ ਰੋਕ ਕੇ ਪੁੱਛਗਿੱਛ ਕੀਤੀ ਤੇ ਤਲਾਸ਼ੀ ਦੌਰਾਨ ਉਸ ਕੋਲੋਂ 40 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਪੁਲਸ ਨੇ ਉਸ ਦੇ ਖਿਲਾਫ ਨਸ਼ਾ ਵਿਰੋਧੀ ਐਕਟ ਅਧੀਨ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News