ਨਸ਼ੀਲੇ ਪਦਾਰਥਾਂ ਸਮੇਤ 5 ਕਾਬੂ
Saturday, Oct 21, 2017 - 07:35 AM (IST)
ਤਰਨਤਾਰਨ, (ਰਾਜੂ)- ਪੁਲਸ ਨੇ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥਾਂ ਔਰਤ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਖੇਮਕਰਨ ਦੇ ਏ. ਐੱਸ. ਆਈ. ਰਵੀ ਸ਼ੰਕਰ ਨੇ ਦੱਸਿਆ ਕਿ ਉਹ ਸਮੇਤ ਪੁਲਸ ਪਾਰਟੀ ਗਸ਼ਤ ਦੇ ਸਬੰਧ 'ਚ ਮਹਿੰਦੀਪੁਰ ਤੋਂ ਮਾਛੀਕੇ ਨੂੰ ਜਾ ਰਹੇ ਸੀ ਕਿ ਸੁਰਿੰਦਰ ਸਿੰਘ ਪੁੱਤਰ ਕੁਲਬੀਰ ਸਿੰਘ ਵਾਸੀ ਦੂਹਲ ਕੋਹਨਾ ਤੇ ਮੁਖਤਿਆਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਰਾਮੂਵਾਲ ਝਾੜੀਆਂ 'ਚ ਹੈਰੋਇਨ ਆਦਿ ਦਾ ਸੇਵਨ ਕਰ ਰਹੇ ਸੀ ਕਿ ਮੁਖਤਿਆਰ ਸਿੰਘ ਦੀ ਤਲਾਸ਼ੀ ਲੈਣ 'ਤੇ ਉਸ ਤੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ।
ਇਸੇ ਤਰ੍ਹਾਂ ਥਾਣ ਸਦਰ ਪੱਟੀ ਦੀ ਏ. ਐੱਸ. ਆਈ. ਨਾਇਬ ਸਿੰਘ ਨੂੰ ਕਿਸੇ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਕੁਲਵੰਤ ਸਿੰਘ ਪੁੱਤਰ ਸਵਿੰਦਰ ਸਿੰਘ ਵਾਸੀ ਸਖੀਰਾ ਸ਼ਰਾਬ ਕੱਢ ਕੇ ਵੇਚਣ ਦਾ ਆਦੀ ਹੈ, ਜੇ ਹੁਣੇ ਰੇਡ ਕੀਤੀ ਜਾਵੇ ਤਾਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਜਾ ਸਕਦੀ ਹੈ, ਜਿਸ 'ਤੇ ਉਕਤ ਵਿਅਕਤੀ ਦੇ ਘਰ ਰੇਡ ਕਰਨ 'ਤੇ ਉਸ ਕੋਲੋਂ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈਆਂ। ਇਕ ਹੋਰ ਮਾਲਮੇ 'ਚ ਵੈਰੋਵਾਲ ਪੁਲਸ ਨੇ ਅਮਰਜੀਤ ਕੌਰ ਪਤਨੀ ਸਰਦੂਲ ਸਿੰਘ ਵਾਸੂ ਸਰਾ ਤਲਵੰਡੀ ਤੋਂ 8 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ। ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ. ਐੱਸ. ਆਈ. ਨੇ ਦੱਸਿਆ ਕਿ ਦਰਸ਼ਨ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਵਲਟੋਹਾ ਦੇ ਘਰ ਰੇਡ ਕਰਨ 'ਤੇ ਉਥੋਂ 600 ਕਿਲੋ ਲਾਹਣ, 65 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ। ਪੁਲਸ ਨੇ ਉਕਤ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲੇ ਦਰਜ ਕਰ ਲਏ ਹਨ।
