ਨਾਜਾਇਜ਼ ਸ਼ਰਾਬ ਸਮੇਤ ਕਾਬੂ

Friday, Oct 06, 2017 - 07:20 AM (IST)

ਨਾਜਾਇਜ਼ ਸ਼ਰਾਬ ਸਮੇਤ ਕਾਬੂ

ਤਰਨਤਾਰਨ,   (ਰਾਜੂ)- ਪੁਲਸ ਨੇ ਛਾਪੇਮਾਰੀ ਕਰ ਕੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਖਾਲੜਾ ਦੇ ਏ. ਐੱਸ. ਆਈ. ਹਰਬੰਸ ਸਿੰਘ ਸਮੇਤ ਪੁਲਸ ਪਾਰਟੀ ਗਸ਼ਤ ਦੇ ਸਬੰਧ ਵਿਚ ਨਾਰਲੀ ਮੋੜ ਖਾਲੜਾ ਮੌਜੂਦ ਸੀ ਕਿ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦਵਿੰਦਰ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਨਾਰਲੀ ਥਾਣਾ ਖਾਲੜਾ ਘਰ ਵਿਚ ਸ਼ਰਾਬ ਕੱਢ ਕੇ ਵੇਚਣ ਦਾ ਆਦੀ ਹੈ, ਜੇਕਰ ਰੇਡ ਕੀਤੀ ਜਾਵੇ ਤਾਂ ਦੋਸ਼ੀ ਨਾਜਾਇਜ਼ ਸ਼ਰਾਬ ਸਮੇਤ ਕਾਬੂ ਆ ਸਕਦਾ ਹੈ, ਜਿਸ 'ਤੇ ਪੁਲਸ ਨੇ ਉਕਤ ਵਿਅਕਤੀ ਦੇ ਘਰ ਰੇਡ ਕਰਨ 'ਤੇ 5250 ਐੱਮ. ਐੱਲ. ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ।


Related News