ਨਾਜਾਇਜ਼ ਸ਼ਰਾਬ ਸਮੇਤ ਕਾਬੂ
Sunday, Jul 08, 2018 - 01:17 AM (IST)
ਟਾਂਡਾ ਉਡ਼ਮੁਡ਼, (ਪੰਡਿਤ)- ਟਾਂਡਾ ਪੁਲਸ ਦੀ ਟੀਮ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਪਿੰਡ ਫਿਰੋਜ਼ ਰੋਲੀਆਂ ਵਿਚ ਛਾਪਾਮਾਰੀ ਕਰਕੇ ਇਕ ਵਿਅਕਤੀ ਨੂੰ 1,05,750 ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਟਾਂਡਾ ਪੁਲਸ ਦੇ ਏ. ਐੱਸ. ਆਈ. ਨਰਿੰਦਰ ਪਾਲ ਸਿੰਘ ਦੀ ਟੀਮ ਵੱਲੋਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤੇ ਮੁਲਜ਼ਮ ਦੀ ਪਛਾਣ ਅਮਰੀਕ ਸਿੰਘ ਪੁੱਤਰ ਤਾਰਾ ਸਿੰਘ ਦੇ ਰੂਪ ’ਚ ਹੋਈ ਹੈ। ਪੁਲਸ ਨੂੰ ਕਿਸੇ ਮੁਖ਼ਬਰ ਨੇ ਸੂਚਨਾ ਦਿੱਤੀ ਸੀ ਕੇ ਉਕਤ ਮੁਲਜ਼ਮ ਪਿੰਡ ਵਿਚ ਨਾਜਾਇਜ਼ ਢੰਗ ਨਾਲ ਸ਼ਰਾਬ ਵੇਚਦਾ ਹੈ। ਪੁਲਸ ਨੇ ਉਸਦੇ ਖਿਲਾਫ ਐਕਸਾਈਜ਼ ਐਕਟ ਅਧੀਨ ਮਾਮਲਾ ਦਰਜ ਕੀਤਾ ਹੈ।
ਇਸੇ ਤਰ੍ਹਾਂ ਟਾਂਡਾ ਪੁਲਸ ਦੀ ਟੀਮ ਨੇ ਪਿੰਡ ਰਡ਼ਾ ਨਜ਼ਦੀਕ ਗਸ਼ਤ ਦੌਰਾਨ ਇਕ ਵਿਅਕਤੀ ਕੋਲੋਂ ਨਾਜਾਇਜ ਸ਼ਰਾਬ ਦੀਆਂ 34 ਬੋਤਲਾਂ ਬਰਾਮਦ ਕਰਕੇ ਉਸਨੂੰ ਕਾਬੂ ਕਰ ਲਿਆ ਹੈ। ਥਾਣਾ ਮੁਖੀ ਇੰਸਪੈਕਟਰ ਪ੍ਰਦੀਪ ਸਿੰਘ ਨੇ ਦੱਸਿਆ ਕਿ ਹੈੱਡਕਾਂਸਟੇਬਲ ਰਜਿੰਦਰ ਸਿੰਘ ਦੀ ਟੀਮ ਵੱਲੋਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਸੁਖਦੇਵ ਸਿੰਘ ਪੁੱਤਰ ਫੌਜਾ ਸਿੰਘ ਨਿਵਾਸੀ ਵਾਰਡ ਨੰ. 2 ਮਿਆਣੀ ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮ ਖਿਲਾਫ ਐਕਸਾਈਜ਼ ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਹੁਸ਼ਿਆਰਪੁਰ, (ਅਮਰਿੰਦਰ)-ਥਾਣਾ ਮਾਡਲ ਟਾਊਨ ਦੀ ਪੁਲਸ ਨੇ 2 ਥਾਵਾਂ ’ਤੇ 2 ਦੋਸ਼ੀਆਂ ਕੋਲੋਂ ਭਾਰੀ ਮਾਤਰਾ ’ਚ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਅਨੁਸਾਰ ਦੋਸ਼ੀਆਂ ਦੀ ਪਛਾਣ ਸੁਨੀਲ ਕੁਮਾਰ ਵਾਸੀ ਕੀਰਤੀ ਨਗਰ ਅਤੇ ਸੋਹਣ ਲਾਲ ਵਾਸੀ ਦੀਪ ਨਗਰ ਵਜੋਂ ਹੋਈ ਹੈ। ਪੁਲਸ ਨੇ ਦੋਵਾਂ ਖਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
