ਨਸ਼ੀਲੇ ਪਦਾਰਥ ਸਮੇਤ ਕਾਬੂ

Saturday, Aug 19, 2017 - 07:14 AM (IST)

ਨਸ਼ੀਲੇ ਪਦਾਰਥ ਸਮੇਤ ਕਾਬੂ

ਭੋਗਪੁਰ, (ਜ.ਬ.)- ਭੋਗਪੁਰ ਪੁਲਸ ਵੱਲੋਂ ਇਕ ਵਿਅਕਤੀ ਨੂੰ 20 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣੇਦਾਰ ਪਰਮਜੀਤ ਸਿੰਘ ਨੇ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਦੌਰਾਨ ਘੋੜਾਵਾਹੀ ਤੋਂ ਕਿੰਗਰਾ ਰੋਡ 'ਤੇ ਇਕ ਨੌਜਵਾਨ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 20 ਗ੍ਰਾਮ ਨਸ਼ੀਲਾ ਪਦਾਰਥ ਮਿਲਿਆ। ਦੋਸ਼ੀ ਦੀ ਪਛਾਣ ਪਾਲ ਉਰਫ਼ ਪਾਲਾ ਪੁੱਤਰ ਜੀਤ ਰਾਮ ਕੌਮ ਸਾਂਸੀ ਵਾਸੀ ਕਿੰਗਰਾ 'ਚੋ ਵਾਲਾ ਵਜੋਂ ਹੋਈ ਹੈ। ਪੁਲਸ ਨੇ ਦੋਸ਼ੀ ਖਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ। 


Related News