ਨਸ਼ੀਲੇ ਪਦਾਰਥ ਸਣੇ ਕਾਬੂ
Saturday, Feb 03, 2018 - 12:22 AM (IST)
ਰਾਹੋਂ, (ਪ੍ਰਭਾਕਰ)- ਪੁਲਸ ਪਾਰਟੀ ਨੇ ਇਕ ਵਿਅਕਤੀ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਸ ਗਸ਼ਤ ਦੌਰਾਨ ਪਿੰਡ ਗਰਚਾ ਤੋਂ ਪਿੰਡ ਬਹਾਦਰਪੁਰ ਨੂੰ ਜਾ ਰਹੀ ਸੀ ਕਿ ਬੀਤੀ ਸ਼ਾਮ ਸਾਢੇ 6 ਵਜੇ ਦੇ ਕਰੀਬ ਪਿੰਡ ਬਹਾਦਰਪੁਰ ਸਾਈਡ ਤੋਂ ਇਕ ਨੌਜਵਾਨ ਨੂੰ ਉਨ੍ਹਾਂ ਰੁਕਣ ਦਾ ਇਸ਼ਾਰਾ ਕੀਤਾ ਪਰ ਉਹ ਪੁਲਸ ਨੂੰ ਦੇਖ ਕੇ ਘਬਰਾ ਕੇ ਪਿੱਛੇ ਨੂੰ ਮੁੜਨ ਲੱਗਾ ਤਾਂ ਏ.ਐੱਸ.ਆਈ. ਸੁਰਿੰਦਰ ਸਿੰਘ ਨੇ ਉਸ ਨੂੰ ਕਾਬੂ ਕਰ ਲਿਆ। ਜਦੋਂ ਉਸ ਦੇ ਹੱਥ 'ਚ ਫੜੇ ਪਲਾਸਟਿਕ ਦੇ ਲਿਫਾਫੇ ਦੀ ਜਾਂਚ ਕੀਤੀ ਗਈ ਤਾਂ ਉਸ ਵਿਚੋਂ 30 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਪੁਲਸ ਨੇ ਮੁਲਜ਼ਮ ਰੇਸ਼ਮ ਚੰਦ (ਰਿੰਕੂ) ਪੁੱਤਰ ਰਾਜ ਕੁਮਾਰ ਨਿਵਾਸੀ ਪਿੰਡ ਬਹਾਦਰਪੁਰ ਥਾਣਾ ਰਾਹੋਂ ਖਿਲਾਫ਼ ਮਾਮਲਾ ਦਰਜ ਕਰ ਕੇ ਨਵਾਂਸ਼ਹਿਰ ਦੀ ਅਦਾਲਤ 'ਚ ਪੇਸ਼ ਕੀਤਾ, ਜਿਥੋਂ ਜੱਜ ਸਾਹਿਬ ਦੇ ਹੁਕਮਾਂ ਅਨੁਸਾਰ ਉਸ ਨੂੰ ਲੁਧਿਆਣਾ ਜੇਲ ਭੇਜ ਦਿੱਤਾ ਗਿਆ।
