ਨਸ਼ੀਲੇ ਟੀਕਿਆਂ ਤੇ ਸਰਿੰਜਾਂ ਸਮੇਤ ਕਾਬੂ
Friday, Sep 08, 2017 - 07:26 AM (IST)
ਕਿਸ਼ਨਗੜ੍ਹ, (ਬੈਂਸ)- ਪੁਲਸ ਵੱਲੋਂ ਇਕ ਨੌਜਵਾਨ ਨੂੰ ਨਸ਼ੀਲੇ ਟੀਕਿਆਂ ਤੇ ਸਰਿੰਜਾਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਨ ਉਪਰੰਤ ਅਦਾਲਤ 'ਚ ਪੇਸ਼ ਕਰ ਕੇ ਜੇਲ ਭੇਜੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕਿਸ਼ਨਗੜ੍ਹ ਪੁਲਸ ਚੌਕੀ ਦੇ ਇੰਚਾਰਜ ਏ. ਐੱਸ. ਆਈ. ਸੁਖਜੀਤ ਸਿੰਘ ਬੈਂਸ ਨੇ ਦੱਸਿਆ ਕਿ ਗਸ਼ਤ ਦੌਰਾਨ ਇਕ ਨੌਜਵਾਨ ਪੁਲਸ ਨੂੰ ਦੇਖ ਕੇ ਘਬਰਾ ਗਿਆ। ਪੁਲਸ ਨੇ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਉਸ ਕੋਲੋਂ 8 ਨਸ਼ੀਲੇ ਟੀਕੇ ਤੇ ਤਿੰਨ ਸਰਿੰਜਾਂ ਬਰਾਮਦ ਹੋਈਆਂ। ਮੁਲਜ਼ਮ ਦੀ ਪਛਾਣ ਬਿਕਰਮਜੀਤ ਸਿੰਘ ਉਰਫ ਵਿੱਕੀ ਸਪੁੱਤਰ ਇਕਬਾਲ ਸਿੰਘ ਵਾਸੀ ਪੰਡੋਰੀ ਨਿੱਜਰਾਂ ਥਾਣਾ ਆਦਮਪੁਰ ਵਜੋਂ ਹੋਈ। ਪੁਲਸ ਨੇ ਮੁਲਜ਼ਮ ਨੂੰ ਮਾਮਲਾ ਦਰਜ ਕਰਨ ਉਪਰੰਤ ਅਦਾਲਤ 'ਚ ਪੇਸ਼ ਕਰ ਕੇ ਜੇਲ ਭੇਜ ਦਿੱਤਾ ਹੈ।
