ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
Friday, Aug 11, 2017 - 07:18 AM (IST)

ਸ਼ਾਹਕੋਟ, (ਮਰਵਾਹਾ, ਤ੍ਰੇਹਨ)- ਅੱਜ ਸ਼ਾਮ ਪੁਲਸ ਨੇ ਪਿੰਡ ਪੂਨੀਆਂ ਵਾਸੀ ਇਕ ਔਰਤ ਨੂੰ ਕਾਬੂ ਕਰ ਕੇ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਏ. ਐੱਸ. ਆਈ. ਮਨਜੀਤ ਸਿੰਘ ਨੇ ਅੱਜ ਦੇਰ ਸ਼ਾਮ ਦੱਸਿਆ ਕਿ ਸਥਾਨਕ ਪੁਲਸ ਨੇ ਪਿੰਡ ਪੂਨੀਆਂ ਵਿਖੇ ਇਕ ਔਰਤ ਬਿਮਲਾ ਪਤਨੀ ਨਛੱਤਰ ਸਿੰਘ ਨੂੰ ਗ੍ਰਿਫਤਾਰ ਕਰ ਕੇ 200 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਪੁਲਸ ਨੇ ਮੁਲਜ਼ਮ ਬਿਮਲਾ ਵਿਰੁੱਧ ਕੇਸ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।