500 ਗ੍ਰਾਮ ਗਾਂਜੇ ਸਮੇਤ ਔਰਤ ਕਾਬੂ
Monday, Jul 09, 2018 - 01:13 AM (IST)

ਪਟਿਆਲਾ, (ਬਲਜਿੰਦਰ)- ਥਾਣਾ ਕੋਤਵਾਲੀ ਦੀ ਪੁਲਸ ਨੇ ਇਕ ਔਰਤ ਨੂੰ 500 ਗ੍ਰਾਮ ਗਾਂਜੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਅੌਰਤ ਦਾ ਨਾ ਅੰਗੂਰ ਵਾਸੀ ਰੋਡ਼ੀਕੁੱਟ ਮੁਹੱਲਾ ਹੈ। ਪੁਲਸ ਅਨੁਸਾਰ ਏ. ਐੱਸ. ਆਈ. ਮਨਜੀਤ ਸਿੰਘ ਪੁਲਸ ਪਾਰਟੀ ਸਮੇਤ ਸਫਾਬਾਦੀ ਗੇਟ ਕੋਲ ਮੌਜੂਦ ਸਨ। ਅੌਰਤ ਨੂੰ ਜਦੋਂ ਸ਼ੱਕ ਦੇ ਆਧਾਰ ’ਤੇ ਰੋਕ ਕੇ ਚੈੱਕ ਕੀਤਾ ਗਿਆ ਤਾਂ ਉਸ ਤੋਂ 500 ਗ੍ਰਾਮ ਗਾਂਜਾ ਬਰਾਮਦ ਹੋਇਆ। ਉਸ ਖਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।