ਨਸ਼ੇ ਵਾਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ

Thursday, Mar 08, 2018 - 01:26 AM (IST)

ਬਟਾਲਾ,  (ਬੇਰੀ, ਸੈਂਡੀ)-  ਥਾਣਾ ਸਿਵਲ ਲਾਈਨ ਦੀ ਪੁਲਸ ਨੇ ਨਸ਼ੇ ਵਾਲੀਆਂ ਗੋਲੀਆਂ ਸਮੇਤ ਨੌਜਵਾਨ ਨੂੰ ਕਾਬੂ ਕੀਤਾ ਹੈ।  ਜਾਣਕਾਰੀ ਅਨੁਸਾਰ ਏ. ਐੱਸ. ਆਈ. ਗੁਰਸੇਵਕ ਸਿੰਘ ਨੇ ਐੱਸ. ਐੱਸ. ਪੀ. ਉਪਿੰਦਰਜੀਤ ਸਿੰਘ ਘੁੰਮਣ ਵੱਲੋਂ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਡੀ. ਐੱਸ. ਪੀ. ਸਿਟੀ ਸੁੱਚਾ ਸਿੰਘ ਦੇ ਹੁਕਮਾਂ 'ਤੇ ਚਲਦਿਆਂ ਐੱਸ. ਐੱਚ. ਓ. ਸਿਵਲ ਲਾਈਨ ਪਰਮਜੀਤ ਸਿੰਘ ਦੀ ਅਗਵਾਈ ਹੇਠ ਉਨ੍ਹਾਂ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਪੁੰਦਰ ਤੋਂ ਵਿਜੇ ਕੁਮਾਰ ਪੁੱਤਰ ਬਾਊ ਰਾਮ ਨਿਵਾਸੀ ਮੁਰਗੀ ਮੁਹੱਲਾ ਬਟਾਲਾ ਨੂੰ 110 ਨਸ਼ੇ ਵਾਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ। ਏ. ਐੱਸ. ਆਈ. ਨੇ ਦੱਸਿਆ ਕਿ ਉਕਤ ਨੌਜਵਾਨ ਨੂੰ ਕਾਬੂ ਕਰਨ ਤੋਂ ਬਾਅਦ ਇਸ ਵਿਰੁੱਧ ਥਾਣਾ ਸਿਵਲ ਲਾਈਨ 'ਚ ਕੇਸ ਦਰਜ ਕਰ ਲਿਆ ਹੈ। 


Related News