15 ਲੀਟਰ ਦੇਸੀ ਸ਼ਰਾਬ ਸਣੇ ਕਾਬੂ, ਮਾਮਲਾ ਦਰਜ

Monday, Dec 04, 2017 - 07:40 AM (IST)

15 ਲੀਟਰ ਦੇਸੀ ਸ਼ਰਾਬ ਸਣੇ ਕਾਬੂ, ਮਾਮਲਾ ਦਰਜ

ਤਲਵੰਡੀ ਸਾਬੋ, (ਮੁਨੀਸ਼)- ਪੰਜਾਬ ਪੁਲਸ ਵੱਲੋਂ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਤਲਵੰਡੀ ਸਾਬੋ ਪੁਲਸ ਨੇ ਇਕ ਵਿਅਕਤੀ ਨੂੰ ਉਸ ਦੇ ਘਰੋਂ 15 ਲੀਟਰ ਸ਼ਰਾਬ ਸਮੇਤ ਕਾਬੂ ਕੀਤਾ ਹੈ । 
ਥਾਣਾ ਤਲਵੰਡੀ ਸਾਬੋ ਮੁਖੀ ਮਹਿੰਦਰਜੀਤ ਸਿੰਘ ਨੇ ਦੱਸਿਆ ਕਿ ਹੌਲਦਾਰ ਸੁਰਜੀਤ ਸਿੰਘ ਪੁਲਸ ਪਾਰਟੀ ਸਣੇ ਪਿੰਡ ਭਾਗੀਵਾਂਦਰ ਵਿਖੇ ਗਸ਼ਤ ਕਰ ਰਹੇ ਸਨ ਤਾਂ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਘਰ 'ਚ ਛਾਪਾਮਾਰੀ ਕਰ ਕੇ 15 ਲੀਟਰ ਦੇਸੀ ਸ਼ਰਾਬ ਬਰਾਮਦ ਕੀਤੀ ਗਈ। 
ਪੁਲਸ ਪਾਰਟੀ ਨੇ ਸ਼ਰਾਬ ਨੂੰ ਆਪਣੇ ਕਬਜ਼ੇ 'ਚ ਲੈ ਕੇ ਕਥਿਤ ਦੋਸ਼ੀ ਪ੍ਰਸ਼ੋਤਮ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ । ਪੁਲਸ ਨੇ ਕਥਿਤ ਦੋਸ਼ੀ ਪ੍ਰਸ਼ੋਤਮ ਸਿੰਘ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


Related News