ਵੱਖ-ਵੱਖ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਕਾਬੂ

Friday, Jul 07, 2017 - 06:18 AM (IST)

ਵੱਖ-ਵੱਖ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਕਾਬੂ

ਅੰਮ੍ਰਿਤਸਰ,   (ਅਰੁਣ)-  ਬੀ ਡਵੀਜ਼ਨ ਥਾਣੇ ਦੀ ਪੁਲਸ ਨੇ ਵੱਖ-ਵੱਖ ਖੇਤਰਾਂ 'ਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। 
ਗ੍ਰਿਫਤਾਰ ਕੀਤੇ ਗਏ ਮੁਲਜ਼ਮ ਭਵਨਦੀਪ ਸਿੰਘ ਭਕਨਾ ਪੁੱਤਰ ਸੁਖਵਿੰਦਰ ਸਿੰਘ ਤੇ ਗੁਰਪ੍ਰੀਤ ਸਿੰਘ ਗੋਪੀ ਪੁੱਤਰ ਦਿਲਬਾਗ ਸਿੰਘ ਦੋਵੇਂ ਵਾਸੀ ਸੁਲਤਾਨਵਿੰਡ ਦੇ ਕਬਜ਼ੇ 'ਚੋਂ ਚੋਰੀ ਕੀਤੇ 2 ਮੋਬਾਇਲ ਫੋਨ ਮੌਕੇ 'ਤੇ ਬਰਾਮਦ ਕਰਨ ਮਗਰੋਂ ਉਨ੍ਹਾਂ ਦੀ ਨਿਸ਼ਾਨਦੇਹੀ 'ਤੇ ਚੋਰੀ ਕੀਤੇ 5 ਹੋਰ ਵੱਖ-ਵੱਖ ਕੰਪਨੀਆਂ ਦੇ ਮੋਬਾਇਲ ਪੁਲਸ ਨੇ ਬਰਾਮਦ ਕੀਤੇ।
ਮੁੱਢਲੀ ਪੁੱਛਗਿੱਛ ਦਾ ਹਵਾਲਾ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਮੰਗਲ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਵੇਂ ਮੁਲਜ਼ਮ ਪੇਸ਼ੇਵਰ ਜਰਾਇਮ ਪੇਸ਼ਾ ਵਿਅਕਤੀ ਹਨ ਅਤੇ ਪੁੱਛਗਿੱਛ ਦੌਰਾਨ ਉਨ੍ਹਾਂ ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚ ਕੀਤੀਆਂ ਚੋਰੀ ਦੀਆਂ ਦਰਜਨ ਤੋਂ ਵੱਧ ਵਾਰਦਾਤਾਂ ਕਬੂਲੀਆਂ ਹਨ। ਥਾਣਾ ਮੁਖੀ ਮੰਗਲ ਸਿੰਘ ਨੇ ਦੱਸਿਆ ਕਿ ਅਦਾਲਤ 'ਚ ਪੇਸ਼ ਕਰ ਕੇ ਮਿਲੇ ਰਿਮਾਂਡ ਦੌਰਾਨ ਮੁਲਜ਼ਮਾਂ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ।


Related News