ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ 2 ਕਾਬੂ

Monday, Aug 14, 2017 - 07:09 AM (IST)

ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ 2 ਕਾਬੂ

ਭਿੱਖੀਵਿੰਡ,  (ਰਾਜੀਵ)-  100 ਨਸ਼ੀਲੀਆਂ ਗੋਲੀਆਂ ਅਤੇ 193 ਨਸ਼ੀਲੇ ਕੈਪਸੂਲਾਂ ਸਮੇਤ ਪੁਲਸ ਥਾਣਾ ਭਿੱਖੀਵਿੰਡ ਅਧੀਨ ਚੌਕੀ ਕੱਚਾ ਪੱਕਾ ਪੁਲਸ ਨੇ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਸੰਬੰਧੀ ਚੌਕੀ ਇੰਚਾਰਜ ਸਬ-ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਨਛੱਤਰ ਸਿੰਘ ਦੀ ਅਗਵਾਈ ਹੇਠ ਚੌਕੀ ਕੱਚਾ ਪੱਕਾ ਪੁਲਸ ਪਾਰਟੀ ਨੇ ਖਾਲੜਾ ਹਰੀਕੇ ਮਾਰਗ 'ਤੇ ਗੇਟ ਬੂੜਚੰਦ ਨਜ਼ਦੀਕ ਲਗਾਏ ਨਾਕੇ ਦੌਰਾਨ ਇਕ ਸ਼ੱਕੀ ਵਿਅਕਤੀ ਨੂੰ ਆਉਂਦੇ ਵੇਖਿਆ। ਤਲਾਸ਼ੀ ਲੈਣ 'ਤੇ ਉਸ ਕੋਲੋਂ 100 ਨਸ਼ੀਲੀਆਂ ਗੋਲੀਆਂ ਅਤੇ 193 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ, ਜਿਸ ਦੀ ਪਛਾਣ ਲਖਵਿੰਦਰ ਸਿੰਘ ਪੁੱਤਰ ਮਨਿੰਦਰ ਸਿੰਘ ਵਾਸੀ ਪੱਤੀ ਚੰਦੂਕੇ ਸੁਰਸਿੰਘ ਵਜੋਂ ਹੋਈ ਹੈ। ਚੌਕੀ ਇੰਚਾਰਜ ਨੇ ਦੱਸਿਆ ਕਿ ਇਸ ਸੰਬੰਧੀ ਦੋਸ਼ੀ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ।
ਤਰਨਤਾਰਨ,  (ਰਾਜੂ)-ਥਾਣਾ ਸਰਹਾਲੀ ਦੀ ਪੁਲਸ ਨੇ 140 ਨਸ਼ੀਲੀਆਂ ਗੋਲੀਆਂ ਸਣੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਫੜੇ ਗਏ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 
ਜਾਣਕਾਰੀ ਅਨੁਸਾਰ ਥਾਣਾ ਸਰਹਾਲੀ ਦੇ ਏ. ਐੱਸ. ਆਈ. ਕੇਵਲ ਸਿੰਘ ਪੁਲਸ ਪਾਰਟੀ ਸਮੇਤ ਪਿੰਡ ਸ਼ਕਰੀ ਨੂੰ ਜਾ ਰਹੇ ਸਨ ਤਾਂ ਸ਼ੱਕੀ ਹਾਲਤ ਵਿਚ ਸਰਬਜੀਤ ਸਿੰਘ ਉਰਫ ਸ਼ੱਬਾ ਪੁੱਤਰ ਬਲਦੇਵ ਸਿੰਘ ਵਾਸੀ ਜੰਡੋਕੇ ਥਾਣਾ ਸਦਰ ਪੱਟੀ ਨੂੰ ਗ੍ਰਿਫਤਾਰ ਕਰ ਕੇ ਉਸ ਦੇ ਕਬਜ਼ੇ 'ਚੋਂ 140 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਏ. ਐੱਸ. ਆਈ. ਕੇਵਲ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਸਰਬਜੀਤ ਸਿੰਘ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


Related News