ਹੈਰੋਇਨ ਸਣੇ ਕਾਬੂ
Wednesday, Aug 09, 2017 - 04:42 AM (IST)

ਸਾਹਨੇਵਾਲ, ਕੁਹਾੜਾ, (ਜਗਰੂਪ)- ਨਸ਼ਾ ਤਸਕਰਾਂ ਦੇ ਖਿਲਾਫ ਲਗਾਤਾਰ ਸਰਗਰਮ ਹੋਈ ਥਾਣਾ ਕੂੰਮ ਕਲਾਂ ਪੁਲਸ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ, ਜਿਸ ਨੂੰ ਪੁਲਸ ਨੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਨਾਮਜ਼ਦ ਕੀਤਾ ਹੈ। ਪੁਲਸ ਅਨੁਸਾਰ ਫੜੇ ਗਏ ਵਿਅਕਤੀ ਦੀ ਪਛਾਣ ਕੁਲਵੰਤ ਸਿੰਘ ਪੁੱਤਰ ਭਜਨ ਸਿੰਘ ਵਾਸੀ ਪਿੰਡ ਚੌਂਤਾ, ਕੂੰਮ ਕਲਾਂ ਦੇ ਰੂਪ 'ਚ ਹੋਈ ਹੈ। ਹੋਰ ਜਾਣਕਾਰੀ ਅਨੁਸਾਰ ਥਾਣੇਦਾਰ ਸੋਹਣ ਸਿੰਘ ਦੀ ਪੁਲਸ ਪਾਰਟੀ ਗੁੱਜਰਵਾਲ-ਮਿਆਣੀ ਦੇ ਬੱਸ ਸਟੈਂਡ ਦੇ ਨੇੜੇ ਨਾਕਾਬੰਦੀ 'ਤੇ ਸੀ।
ਇਸ ਦੌਰਾਨ ਪੁਲਸ ਨੇ ਉਕਤ ਵਿਅਕਤੀ ਨੂੰ ਰੋਕ ਕੇ ਜਦੋਂ ਸ਼ੱਕ ਦੇ ਆਧਾਰ 'ਤੇ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ ਪੁਲਸ ਨੂੰ 2 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਪੁਲਸ ਵੱਲੋਂ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਉਕਤ ਵਿਅਕਤੀ ਇਹ ਹੈਰੋਇਨ ਕਿਸ ਪਾਸੋਂ ਲੈ ਕੇ ਆਇਆ ਸੀ ਅਤੇ ਅੱਗੇ ਕਿਸ ਨੂੰ ਸਪਲਾਈ ਕੀਤੀ ਜਾਣੀ ਸੀ?
ਮੁੱਲਾਂਪੁਰ ਦਾਖਾ, (ਸੰਜੀਵ)-ਥਾਣਾ ਦਾਖਾ ਦੀ ਪੁਲਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ 2 ਗ੍ਰਾਮ ਹੈਰੋਇਨ ਸਣੇ ਕਾਬੂ ਕਰਨ ਉਪਰੰਤ ਉਸ ਦੇ ਖਿਲਾਫ ਥਾਣਾ ਦਾਖਾ ਵਿਖੇ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕੇਸ ਦੀ ਪੜਤਾਲ ਕਰ ਰਹੇ ਏ. ਐੱਸ. ਆਈ. ਸੁਰਜੀਤ ਸਿੰਘ ਅਨੁਸਾਰ ਜਦੋਂ ਆਪਣੀ ਪੁਲਸ ਪਾਰਟੀ ਨਾਲ ਬੱਸ ਅੱਡਾ ਚੌਕੀਮਾਨ ਤੋਂ ਪਿੰਡ ਚੌਕੀਮਾਨ ਵੱਲ ਜਾ ਰਹੇ ਸਨ ਤਾਂ ਇਕ ਮੋਟਰਸਾਈਕਲ ਸਵਾਰ ਨੌਜਵਾਨ 'ਤੇ ਉਨ੍ਹਾਂ ਨੂੰ ਸ਼ੱਕ ਹੋਇਆ, ਜਦੋਂ ਉਸ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 2 ਗ੍ਰਾਮ ਹੈਰੋਇਨ ਬਰਾਮਦ ਹੋਈ। ਕਥਿਤ ਦੋਸ਼ੀ ਦੀ ਪਛਾਣ ਅਮਨਦੀਪ ਸਿੰਘ ਉਰਫ ਅਮਨਾ ਪੁੱਤਰ ਹਰਭਜਨ ਸਿੰਘ ਵਾਸੀ ਕਮਾਲਪੁਰਾ ਥਾਣਾ ਹਠੂਰ ਵਜੋਂ ਹੋਈ ਹੈ।