ਹੈਰੋਇਨ ਸਣੇ ਕਾਬੂ
Wednesday, Feb 14, 2018 - 02:43 AM (IST)

ਕੋਟਕਪੂਰਾ, (ਨਰਿੰਦਰ, ਭਾਵਿਤ)- ਪੁਲਸ ਵੱਲੋਂ ਇਕ ਵਿਅਕਤੀ ਨੂੰ ਹੈਰੋਇਨ ਸਣੇ ਕਾਬੂ ਕਰਨ ਦਾ ਪਤਾ ਲੱਗਾ ਹੈ।
ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਕਸ਼ਮੀਰ ਸਿੰਘ ਪੁਲਸ ਪਾਰਟੀ ਨਾਲ ਮੋਗਾ ਰੋਡ 'ਤੇ ਮੌਜੂਦ ਸਨ ਕਿ ਇਸ ਦੌਰਾਨ ਸ਼ੱਕ ਪੈਣ 'ਤੇ ਕਿਰਪਾਲ ਸਿੰਘ ਵਾਸੀ ਭੋਏਪੁਰ (ਮੋਗਾ) ਨੂੰ ਕਾਬੂ ਕਰ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧੀ ਉਕਤ ਵਿਅਕਤੀ ਖਿਲਾਫ਼ ਕੋਟਕਪੂਰਾ ਥਾਣੇ ਵਿਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।