ਹੈਰੋਇਨ ਸਣੇ ਕਾਬੂ
Sunday, Jul 29, 2018 - 06:24 AM (IST)
ਫਗਵਾਡ਼ਾ, (ਹਰਜੋਤ, ਜਲੋਟਾ)- ਸਤਨਾਮਪੁਰਾ ਪੁਲਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕਰ ਕੇ ਉਸ ਖਿਲਾਫ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐੱਸ. ਪੀ. ਪਰਮਿੰਦਰ ਸਿੰਘ ਭੰਡਾਲ ਤੇ ਐੱਸ. ਐੱਚ. ਓ. ਸਤਨਾਮਪੁਰਾ ਨਰਿੰਦਰ ਸਿੰਘ ਅੌਜਲਾ ਨੇ ਦੱਸਿਆ ਕਿ ਪੁਲਸ ਪਾਰਟੀ ਵੱਲੋਂ ਐੱਸ. ਆਈ. ਮੁਖਤਿਆਰ ਸਿੰਘ ਦੀ ਅਗਵਾਈ ’ਚ ਮਹੇਡ਼ੂ ਲਾਗੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ। ਮੁਲਜ਼ਮ ਦੀ ਪਛਾਣ ਨਰਿੰਦਰ ਪੁੱਤਰ ਰਾਜਬੀਰ ਵਾਸੀ ਪੰਚਵੀਲ ਚੌਕ ਏਕਤਾ ਨਗਰ ਪਲਵਲ ਥਾਣਾ ਸਿਟੀ ਪਲਵਲ ਹਰਿਆਣਾ ਵੱਜੋਂ ਹੋਈ ਹੈ। ਮੁਲਜ਼ਮ ਨੂੰ ਅੱਜ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਉਸ ਨੂੰ 10 ਅਗਸਤ ਤਕ ਜੇਲ ਭੇਜ ਦਿੱਤਾ ਹੈ।
