ਹਿੰਦੂ ਦੇਵੀ-ਦੇਵਤਿਆਂ ਖਿਲਾਫ ਵਿਵਾਦਤ ਟਿੱਪਣੀ ਕਰਨ ਵਾਲਾ ਬਸਪਾ ਆਗੂ ਗ੍ਰਿਫਤਾਰ

Friday, Aug 16, 2019 - 05:46 PM (IST)

ਹਿੰਦੂ ਦੇਵੀ-ਦੇਵਤਿਆਂ ਖਿਲਾਫ ਵਿਵਾਦਤ ਟਿੱਪਣੀ ਕਰਨ ਵਾਲਾ ਬਸਪਾ ਆਗੂ ਗ੍ਰਿਫਤਾਰ

ਨਵਾਂਸ਼ਹਿਰ (ਜੋਬਨਪ੍ਰੀਤ) : ਦਲਿਤ ਆਗੂ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਬਕਾ ਐੱਮ. ਐੱਲ. ਏ. ਸਿੰਗਾਰਰਾਮ ਸਾਹੂਗੜ ਨੂੰ ਨਵਾਂਸ਼ਹਿਰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸਿੰਗਾਰਰਾਮ ਸਾਹੂਗੜ ਨੇ ਰਵਿਦਾਸ ਭਾਈਚਾਰੇ ਦੇ ਧਰਨੇ ਦੌਰਾਨ ਭਗਵਾਨ ਰਾਮ, ਕ੍ਰਿਸ਼ਨ ਅਤੇ ਸੀਤਾ ਮਾਤਾ ਖਿਲਾਫ ਵਿਵਾਦਤ ਟਿੱਪਣੀ ਕੀਤੀ ਸੀ ਅਤੇ ਲੋਕਾਂ ਨੂੰ ਨਾਜਾਇਜ਼ ਹਥਿਆਰ ਰੱਖਣ ਲਈ ਪ੍ਰੇਰਤ ਕਰਨ ਵਾਲਾ ਬਿਆਨ ਦਿੱਤਾ ਸੀ। 

ਇਸ ਦੇ ਚੱਲਦੇ ਹਿੰਦੂ ਸਮਾਜ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਸੀ ਅਤੇ ਉਕਤ ਬਸਪਾ ਆਗੂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਇਸ ਦਰਮਿਆਨ ਸ਼ੁੱਕਰਵਾਰ ਨੂੰ ਪੁਲਸ ਨੇ ਸ਼ਿੰਗਾਰਰਾਮ ਸਾਹੂਗੜ ਖਿਲਾਫ ਕਾਰਵਾਈ ਕਰਦੇ ਹੋਏ ਉਸ ਨੂੰ ਗ੍ਰਿਫਤਾਰ ਕਰ ਲਿਆ।


author

Gurminder Singh

Content Editor

Related News