ਸਿੱਧੂ ਮੂਸੇਵਾਲਾ ਨੂੰ ਲੈ ਕੇ ‘ਆਪ’ ਵਿਧਾਇਕ ਜਸਵਿੰਦਰ ਸਿੰਘ ਨੇ ਦਿੱਤਾ ਵਿਵਾਦਿਤ ਬਿਆਨ

Tuesday, Jun 14, 2022 - 11:10 PM (IST)

ਸਿੱਧੂ ਮੂਸੇਵਾਲਾ ਨੂੰ ਲੈ ਕੇ ‘ਆਪ’ ਵਿਧਾਇਕ ਜਸਵਿੰਦਰ ਸਿੰਘ ਨੇ ਦਿੱਤਾ ਵਿਵਾਦਿਤ ਬਿਆਨ

ਸੰਗਰੂਰ (ਬਿਊਰੋ) : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਅਟਾਰੀ ਤੋਂ ਵਿਧਾਇਕ ਜਸਵਿੰਦਰ ਸਿੰਘ ਦਾ ਵਿਵਾਦਿਤ ਬਿਆਨ ਸਾਹਮਣੇ ਆਇਆ ਹੈ। ਵਿਧਾਇਕ ਜਸਵਿੰਦਰ ਸਿੰਘ ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਚੋਣ ਪ੍ਰਚਾਰ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਾਨੂੰ ਲੋਕਾਂ ਦਾ ਬਹੁਤ ਵਧੀਆ ਹੁੰਗਾਰਾ ਮਿਲ ਰਿਹਾ ਹੈ। ਉਹ ਸੰਗਰੂਰ ਸੀਟ ਜਿੱਤੇ ਹੋਏ ਹਨ ਤੇ ਸਿਰਫ ਲੀਡ ਵਧਾ ਰਹੇ ਹਨ। ਇਸ ਦੌਰਾਨ ਪੱਤਰਕਾਰ ਵੱਲੋਂ ਰਾਜਾ ਵੜਿੰਗ ਦੇ ਬਿਆਨ ਕਿ ਉਹ ਮੂਸੇਵਾਲਾ ਦੇ ਨਾਂ ’ਤੇ ਚੋਣ ਲੜਨਗੇ, ਬਾਰੇ ਬੋਲਦਿਆਂ ‘ਆਪ’ ਵਿਧਾਇਕ ਨੇ ਕਿਹਾ ਕਿ ਜਿਹੜਾ ਮਰਜ਼ੀ ਲੈ ਲੈਣ, ਅਸੀਂ ਉਸ ਦੇ ਜ਼ਾਤੀ ਵਿਰੋਧੀ ਨਹੀਂ ਹਾਂ, ਮੂਸੇਵਾਲਾ ਖ਼ੁਦ ਬੁਰੀ ਤਰ੍ਹਾਂ ਹਾਰਿਆ ਸੀ, ਉਸ ਦੇ ਨਾਂ ’ਤੇ ਕੀ ਕਰ ਲੈਣਗੇ। ਸਾਨੂੰ ਨਹੀਂ ਕੁਝ ਨਜ਼ਰ ਆਉਂਦਾ। 

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਪੁਲਸ ਨੂੰ ਮਿਲਿਆ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ, ਲਿਆਂਦਾ ਜਾ ਰਿਹੈ ਪੰਜਾਬ

ਜ਼ਿਕਰਯੋਗ ਹੈ ਕਿ ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਚੋਣ ਅਖਾੜਾ ਭਖਿਆ ਹੋਇਆ ਹੈ। ਸਿਅਾਸੀ ਪਾਰਟੀਆਂ ਵੱਲੋਂ ਜ਼ੋਰ ਸ਼ੋਰ ਨਾਲ ਪ੍ਰਚਾਰ ਕੀਤਾ ਜਾ ਰਿਹਾ ਹੈ। ਸੰਗਰੂਰ ਜ਼ਿਮਨੀ ਚੋਣ ਲਈ 23 ਜੂਨ ਨੂੰ ਵੋਟਾਂ ਪੈਣਗੀਆਂ ਤੇ 26 ਤਾਰੀਖ਼ ਨੂੰ ਵੋਟਾਂ ਦੀ ਗਿਣਤੀ ਹੋਵੇਗੀ। 


author

Manoj

Content Editor

Related News