ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀ ਗੋਲੀ, ਇਕ ਨੌਜਵਾਨ ਗੰਭੀਰ ਜ਼ਖ਼ਮੀ

Sunday, May 03, 2020 - 03:16 PM (IST)

ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀ ਗੋਲੀ, ਇਕ ਨੌਜਵਾਨ ਗੰਭੀਰ ਜ਼ਖ਼ਮੀ

ਮਮਦੋਟ (ਜਸਵੰਤ ਕੰਬੋਜ) : ਪੁਲਸ ਥਾਣਾ ਮਮਦੋਟ ਅਧੀਨ ਪੈਂਦੇ ਪਿੰਡ ਕਾਲਾ ਟਿੱਬਾ ਦੇ ਨਜ਼ਦੀਕ ਖੇਤਾਂ ਵਿਚ ਪੈਂਦੀ ਢਾਣੀ ਅਤੇ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀ ਗੋਲੀ ਵਿਚ ਇਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਗੋਲੀ ਨੌਜਵਾਨ ਆਕਾਸ਼ਦੀਪ ਸਿੰਘ ਪੁੱਤਰ ਬਚਿੱਤਰ ਸਿੰਘ ਦੇ ਮੋਢੇ ਦੇ ਕੋਲ ਲੱਗੀ ਜਿਸ ਨੂੰ ਮੌਕੇ 'ਤੇ ਬਾਗੀ ਹਸਪਤਾਲ ਦਾਖਲ ਕਰਵਾਇਆ ਗਿਆ, ਜਿਸ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਉਨ੍ਹਾਂ ਨੂੰ ਲੁਧਿਆਣਾ ਲਈ ਰੈਫਰ ਕਰ ਦਿੱਤਾ ਗਿਆ । 

ਗੋਲੀ ਚੱਲਣ ਦੀ ਘਟਨਾ ਦਾ ਪਤਾ ਚੱਲਦਿਆਂ ਥਾਣਾ ਮੁਖੀ ਰਵੀ ਕੁਮਾਰ ਐੱਸ. ਆਈ. ਸੁਖਪਾਲ ਸਿੰਘ, ਏ. ਐੱਸ. ਆਈ. ਸੰਦੀਪ ਸਿੰਘ ਅਤੇ ਏ. ਐੱਸ. ਆਈ. ਰੋਸ਼ਨ ਲਾਲ ਭਾਰੀ ਪੁਲਸ ਫੋਰਸ ਨੂੰ ਨਾਲ ਲੈ ਕੇ ਘਟਨਾ ਸਥਾਨ 'ਤੇ ਪਹੁੰਚੇ। ਇਸ ਸੰਬੰਧੀ ਐੱਸ. ਐੱਚ. ਓ . ਰਵੀ ਕੁਮਾਰ ਨੇ ਦੱਸਿਆ ਕਿ ਤਫ਼ਤੀਸ਼ ਚੱਲ ਰਹੀ ਹੈ ਅਤੇ ਗੋਲੀ ਚਲਾਉਣ ਵਾਲੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।


author

Gurminder Singh

Content Editor

Related News