ਪੋਸਟਰ ਵਿਵਾਦ 'ਤੇ 'ਆਪ' ਦਾ ਕੇਂਦਰ 'ਤੇ ਵੱਡਾ ਹਮਲਾ, ਕਿਹਾ- 'ਕਾਰਵਾਈ ਕਰੇ SGPC'
Tuesday, Dec 23, 2025 - 02:01 PM (IST)
ਅੰਮ੍ਰਿਤਸਰ/ਚੰਡੀਗੜ੍ਹ- ਗੁਰੂ ਸਾਹਿਬ ਦੇ ਕਾਰਟੂਨ ਨੂੰ ਲੈ ਕੇ ਸਿਆਸਤ ਅਤੇ ਸਿੱਖ ਸਮਾਜ ਵਿੱਚ ਭਾਰੀ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਮਾਮਲੇ ‘ਤੇ 'ਆਪ' ਬੁਲਾਰਾ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਭਾਜਪਾ ਨੇ ਬਹੁਤ ਹੀ ਕੋਝੀ ਹਰਕਤ ਕੀਤੀ ਹੈ। ਉਨ੍ਹਾਂ ਕਿਹਾ ਇਸ ਵਕਤ ਸ਼ਹੀਦੀ ਦਿਹਾੜੇ ਮਨਾਏ ਜਾ ਰਹੇ ਹਨ ਤੇ ਸਿੱਖਾਂ 'ਚ ਬਹੁਤ ਹੀ ਜ਼ਜਬਾਤੀ ਮਾਹੌਲ ਹੁੰਦਾ ਹੈ, ਪਰ ਭਾਜਪਾ ਨੇ ਆਪਣੇ ਪੇਜ਼ 'ਤੇ ਇਕ ਕਾਰਟੂਨ ਪਾਇਆ ਹੈ, ਜੋ ਚਾਰ ਸਾਹਿਬਜ਼ਾਦੇ ਅਤੇ ਗੁਰੂ ਗੋਬਿੰਦ ਸਿੰਘ ਦਾ ਹੈ। ਉਨ੍ਹਾਂ ਕਿਹਾ ਇਹ ਭਾਜਪਾ ਦੀ ਬਹੁਤ ਹੀ ਘਟੀਆ ਅਤੇ ਨੀਵੇਂ ਲੈਵਲ ਦੀ ਹਰਕਤ ਹੈ। ਇਹ ਕੰਮ ਕਰਕੇ ਉਨ੍ਹਾਂ ਨੇ ਸਾਡੇ ਪ੍ਰਤੀ ਸੋਚ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਇਸ ਤਰ੍ਹਾਂ ਦੀਆਂ ਹਰਕਤਾਂ ਸਿੱਖ ਕੌਮ ਦੇ ਜਜ਼ਬਾਤਾਂ ਨਾਲ ਖੇਡਣ ਦੇ ਬਰਾਬਰ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਜਾਣ-ਬੁੱਝ ਕੇ ਸਾਡੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਐਲਾਨਣ ਮਗਰੋਂ ਪ੍ਰਸ਼ਾਸਨ ਦਾ ਵੱਡਾ ਫੈਸਲਾ, ਮੀਟ ਤੇ ਸ਼ਰਾਬ ਦੀਆਂ ਦੁਕਾਨਾਂ...
ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਭਾਜਪਾ ਵੱਲੋਂ ਇਹ ਬਹੁਤ ਵੱਡਾ ਗੁਨਾਹ ਕੀਤਾ ਗਿਆ ਹੈ ਅਤੇ ਇਸ ਲਈ ਭਾਜਪਾ ਹਾਈਕਮਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮੀਤ ਸ਼ਾਹ ਸਮੇਤ ਸਬੰਧਤ ਆਗੂਆਂ ਨੂੰ ਸਿੱਖ ਕੌਮ ਤੇ ਪੰਜਾਬੀਆਂ ਤੋਂ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੰਬੰਧਿਤ ਕਾਰਟੂਨ ਨੂੰ ਤੁਰੰਤ ਆਪਣੇ ਸੋਸ਼ਲ ਮੀਡੀਆ ਪੇਜ਼ਾਂ ਤੋਂ ਹਟਾਇਆ ਜਾਣਾ ਚਾਹੀਦਾ ਹੈ, ਤਾਂ ਜੋ ਭਵਿੱਖ ਵਿੱਚ ਕੋਈ ਵੀ ਇਸ ਤਰ੍ਹਾਂ ਦੀ ਗਲਤੀ ਕਰਨ ਦੀ ਹਿੰਮਤ ਨਾ ਕਰੇ।
ਇਹ ਵੀ ਪੜ੍ਹੋ- ਨਵਜੋਤ ਸਿੱਧੂ ਇਕ ਵਾਰ ਫਿਰ ਆਪਣੇ ਬਿਆਨਾਂ ਨੂੰ ਲੈ ਕੇ ਚਰਚਾ ’ਚ ਆਏ
ਧਾਲੀਵਾਲ ਨੇ ਸਵਾਲ ਉਠਾਇਆ ਕਿ ਇਸ ਮਾਮਲੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜਥੇਦਾਰ ਵੱਲੋਂ ਹੁਣ ਤੱਕ ਖੁੱਲ੍ਹ ਕੇ ਵਿਰੋਧ ਕਿਉਂ ਨਹੀਂ ਕੀਤਾ ਗਿਆ ? ਉਨ੍ਹਾਂ ਕਿਹਾ ਕਿ ਜਥੇਦਾਰ ਵੱਲੋਂ ਇਸ ਮਸਲੇ ‘ਤੇ ਸਖ਼ਤ ਅਤੇ ਸਪੱਸ਼ਟ ਟਿੱਪਣੀ ਆਉਣੀ ਚਾਹੀਦੀ ਸੀ ਅਤੇ ਕਿਉਂਕਿ ਇਹ ਮਾਮਲਾ ਸਿੱਖ ਕੌਮ ਦੀ ਆਤਮਿਕ ਅਸਥਾ ਨਾਲ ਸਿੱਧਾ ਜੁੜਿਆ ਹੋਇਆ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਇਸ ਮਾਮਲੇ ਦਾ ਸਖ਼ਤ ਨੋਟਿਸ ਲੈਣਾ ਚਾਹੀਦਾ ਹੈ ਅਤੇ ਭਵਿੱਖ ਵਿੱਚ ਕੋਈ ਵੀ ਅਜਿਹੀ ਹਰਕਤ ਨਾ ਹੋਵੇ। ਧਾਲੀਵਾਲ ਨੇ ਸਪਸ਼ਟ ਕੀਤਾ ਕਿ ਧਾਰਮਿਕ ਭਾਵਨਾਵਾਂ ਨਾਲ ਖੇਡਣ ਦੀ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ ਜਿਸ ਨਾਲ ਸਿੱਖ ਕੌਮ ਤੇ ਪੰਜਾਬੀਆਂ ਨੂੰ ਠੇਸ ਪਹੁੰਚੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ: ਭਲਾਈ ਦਾ ਕੋਈ ਜ਼ਮਾਨਾ ਨਹੀਂ, ਦੋ ਨੌਜਵਾਨਾਂ ‘ਤੇ ਕੀਤਾ ਕਾਤਲਾਨਾ ਹਮਲਾ, ਵਜ੍ਹਾ ਕਰੇਗੀ ਹੈਰਾਨ
