ਕੱਢ ਦਿਓ ਪਿੰਡੋਂ ਬਾਹਰ, ਪਿੰਡ 'ਚ ਹੀ ਵਿਆਹ ਕਰਵਾਉਣ ਵਾਲੇ ਮੁੰਡਾ-ਕੁੜੀ ਖਿਲਾਫ ਪੰਚਾਇਤ ਨੇ ਪਾਇਆ ਮਤਾ
Monday, Feb 02, 2026 - 05:46 PM (IST)
ਸੰਗਰੂਰ– ਸੰਗਰੂਰ ਜ਼ਿਲ੍ਹੇ ਦੇ ਪਿੰਡ ਰੋਗਲਾ ਵਿੱਚ ਆਪਣੇ ਹੀ ਪਿੰਡ ਦੇ ਮੁੰਡੇ-ਕੁੜੀ ਦੇ ਵਿਆਹ ਨੂੰ ਲੈ ਕੇ ਵਿਵਾਦ ਖੜ੍ਹਾ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਪਿੰਡ ਦੀ ਪੰਚਾਇਤ ਵੱਲੋਂ ਪਤੀ-ਪਤਨੀ ਨੂੰ ਪਿੰਡ ਤੋਂ ਬਾਹਰ ਕੱਢਣ ਅਤੇ ਦੋਵਾਂ ਦਾ ਸਮਾਜਿਕ ਬਾਈਕਾਟ ਕਰਨ ਸੰਬੰਧੀ ਮਤਾ ਪਾਸ ਕੀਤਾ ਗਿਆ ਹੈ, ਜਿਸ ਨਾਲ ਪਿੰਡ ਵਿੱਚ ਤਣਾਅਪੂਰਨ ਮਾਹੌਲ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ- ਜ਼ਮੀਨ ਗਹਿਣੇ ਰੱਖ ਕੇ ਵਿਦੇਸ਼ ਭੇਜਿਆ ਸੀ ਪੁੱਤਰ, ਦੋ ਮਹੀਨੇ ਬਾਅਦ ਆਈ ਖਬਰ ਨੇ ਘਰ 'ਚ ਪੁਆ'ਤੇ ਵੈਣ
ਜਾਣਕਾਰੀ ਮੁਤਾਬਕ ਪਿੰਡ ਦੇ ਹੀ ਇੱਕ ਨੌਜਵਾਨ ਨੇ ਆਪਣੇ ਹੀ ਪਿੰਡ ਦੀ ਕੁੜੀ ਨਾਲ ਵਿਆਹ ਕਰਵਾਇਆ ਸੀ। ਜਿਸ ਤੋਂ ਬਾਅਦ ਕੁੜੀ ਦੇ ਮਾਪਿਆਂ ਨੂੰ ਵੱਡਾ ਸਦਮਾ ਲੱਗਾ ਅਤੇ ਉਨ੍ਹਾਂ ਦੀ ਮੌਤ ਹੋ ਗਈ। ਹੁਣ ਪਿੰਡ ਦੀ ਪੰਚਾਇਤ ਨੇ ਪਿੰਡ ਅੰਦਰ ਵੱਡਾ ਇਕੱਠ ਕਰਕੇ ਪਿੰਡ ਦੀ ਸਹਿਮਤੀ ਨਾਲ ਇਕ ਮਤਾ ਪਾਸ ਕਰ ਦਿੱਤਾ ਕਿ ਉਕਤ ਕੁੜੀ ਤੇ ਮੁੰਡੇ ਨੂੰ ਪਿੰਡ 'ਚੋਂ ਬਾਹਰ ਕੱਢ ਦਿੱਤਾ ਜਾਵੇ ਅਤੇ ਉਨ੍ਹਾਂ ਦਾ ਬਾਈਕਾਟ ਕੀਤਾ ਜਾਵੇ, ਨਹੀਂ ਤਾਂ ਫਿਰ ਕੋਈ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਪੰਚਾਇਤ ਨੇ ਇਹ ਵੀ ਪੱਖ ਰੱਖਿਆ ਹੈ ਕਿ ਪ੍ਰਸ਼ਾਸਨ ਇਸ ਮਾਮਲੇ ਵੱਲ ਵਿਸ਼ੇਸ਼ ਧਿਆਨ ਦੇਵੇ।
ਇਹ ਵੀ ਪੜ੍ਹੋ- ਪੰਜਾਬ 'ਚ 1, 2, 3 ਤੇ 4 ਤਾਰੀਖ਼ ਲਈ ਵੱਡੀ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ ਦੀ ਵੱਡੀ ਅਪਡੇਟ
ਪੰਚਾਇਤ ਮੈਂਬਰਾਂ ਦਾ ਕਹਿਣਾ ਹੈ ਕਿ ਕਰੀਬ ਤਿੰਨ ਮਹੀਨੇ ਪਹਿਲਾਂ ਪਿੰਡ ਦੀ ਪੰਚਾਇਤ ਵੱਲੋਂ ਇੱਕ ਮਤਾ ਪਾਸ ਕੀਤਾ ਗਿਆ ਸੀ, ਜਿਸ ਅਨੁਸਾਰ ਪਿੰਡ ਦੇ ਅੰਦਰ ਹੀ ਮੁੰਡੇ-ਕੁੜੀ ਆਪਸ 'ਚ ਵਿਆਹ ਨਹੀਂ ਕਰਵਾਏ ਜਾਣਗੇ। ਪੰਚਾਇਤ ਦਾ ਦਾਅਵਾ ਹੈ ਕਿ ਇਸ ਮਤੇ ਦੀ ਉਲੰਘਣਾ ਕਰਦੇ ਹੋਏ ਵਿਆਹ ਕਰਵਾਇਆ ਗਿਆ।
ਇਹ ਵੀ ਪੜ੍ਹੋ- ਪਤੀ ਦੀ ਗੈਰ-ਮੌਜੂਦਗੀ ’ਚ 2 ਬੱਚਿਆਂ ਦੀ ਮਾਂ ਪ੍ਰੇਮੀ ਨਾਲ ਫ਼ਰਾਰ, ਰੋਜ਼ੀ-ਰੋਟੀ ਲਈ ਕੁਵੈਤ ਗਿਆ ਸੀ ਪਤੀ
ਪੰਚਾਇਤ ਮੈਂਬਰਾਂ ਅਨੁਸਾਰ ਵਿਆਹ ਤੋਂ ਪਹਿਲਾਂ ਹੀ ਪਰਿਵਾਰ ਨੂੰ ਇਹ ਕਿਹਾ ਗਿਆ ਸੀ ਕਿ ਜੇਕਰ ਵਿਆਹ ਕੀਤਾ ਗਿਆ ਤਾਂ ਪਿੰਡ ਦਾ ਮਾਹੌਲ ਖਰਾਬ ਹੋਣ ਤੋਂ ਬਚਾਉਣ ਲਈ ਉਨ੍ਹਾਂ ਨੂੰ ਪਿੰਡ ਛੱਡਣਾ ਪਵੇਗਾ। ਹਾਲਾਂਕਿ ਵਿਆਹ ਤੋਂ ਬਾਅਦ ਪੈਦਾ ਹੋਏ ਵਿਵਾਦ ਅਤੇ ਤਣਾਅ ਨੂੰ ਦੇਖਦੇ ਹੋਏ ਪਿੰਡ ਦੀ ਪੰਚਾਇਤ ਨੇ ਬੈਠਕ ਕਰਕੇ ਪਤੀ-ਪਤਨੀ ਨੂੰ ਪਿੰਡ ਤੋਂ ਬਾਹਰ ਕੱਢਣ ਅਤੇ ਦੋਵਾਂ ਦਾ ਪਿੰਡ ਪੱਧਰੀ ਸਮਾਜਿਕ ਬਾਈਕਾਟ ਕਰਨ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਤੋਂ ਬਾਅਦ ਪਿੰਡ ਵਿੱਚ ਭਾਰੀ ਚਰਚਾ ਛਿੜੀ ਹੋਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
