ਅੰਮ੍ਰਿਤਸਰ 'ਚ ਪਤੰਗਬਾਜ਼ੀ ਕਾਰਨ ਛਿੜੇ ਵਿਵਾਦ ਨੇ ਧਾਰਿਆ ਖ਼ੂਨੀ ਰੂਪ! ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

Wednesday, Feb 04, 2026 - 01:37 PM (IST)

ਅੰਮ੍ਰਿਤਸਰ 'ਚ ਪਤੰਗਬਾਜ਼ੀ ਕਾਰਨ ਛਿੜੇ ਵਿਵਾਦ ਨੇ ਧਾਰਿਆ ਖ਼ੂਨੀ ਰੂਪ! ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਅੰਮ੍ਰਿਤਸਰ (ਜਸ਼ਨ)-ਥਾਣਾ ਸਲਤਾਨਵਿੰਡ ਦੇ ਅਧੀਨ ਆਉਂਦੇ ਕੋਟ ਮਿੱਤ ਸਿੰਘ ਇਲਾਕੇ ਵਿਚ ਬੀਤੀ ਦੇਰ ਸ਼ਾਮ ਪਤੰਗਬਾਜ਼ੀ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਵਿਵਾਦ ਹਿੰਸਕ ਝੜਪ ਵਿਚ ਤਬਦੀਲ ਹੋ ਗਿਆ। ਦੋਹਾਂ ਪਾਸਿਆਂ ਵੱਲੋਂ ਇੱਟਾਂ-ਰੋੜੇ ਚਲਾਏ ਗਏ, ਜਿਸ ਕਾਰਨ ਕੁਝ ਲੋਕਾਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਲੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਸਥਿਤੀ ’ਤੇ ਕਾਬੂ ਪਾਇਆ। ਇਸ ਦੌਰਾਨ ਇਕ ਧਿਰ ਵੱਲੋਂ ਫਾਇਰਿੰਗ ਕਰਨ ਦੇ ਵੀ ਦੋਸ਼ ਲਗਾਏ ਗਏ ਹਨ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਲਾਕੇ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ਼ ਖੰਗਾਲੀ ਜਾ ਰਹੀ ਹੈ।

ਇਹ ਵੀ ਪੜ੍ਹੋ: ਸੁਖਪਾਲ ਖਹਿਰਾ ਵੱਲੋਂ ਪੰਜਾਬ ਸਰਕਾਰ 'ਤੇ ਵੋਟਰਾਂ ਦਾ ਨਿੱਜੀ ਡਾਟਾ ਇਕੱਠਾ ਕਰਨ ਦੇ ਦੋਸ਼, PM ਨੂੰ ਲਿਖੀ ਚਿੱਠੀ

ਇਕ ਧਿਰ ਦੇ ਲਖਵਿੰਦਰ ਸਿੰਘ ਨੇ ਦੱਸਿਆ ਕਿ ਪਤੰਗਬਾਜ਼ੀ ਨੂੰ ਲੈ ਕੇ ਤਿੰਨ-ਚਾਰ ਦਿਨ ਪਹਿਲਾਂ ਵੀ ਦੋਹਾਂ ਧਿਰਾਂ ਵਿਚਾਲੇ ਬਹਿਸ ਅਤੇ ਝਗੜਾ ਹੋਇਆ ਸੀ, ਜਿਸ ਸਬੰਧੀ ਸਬੰਧਤ ਪੁਲਸ ਨੂੰ ਲਿਖਤੀ ਸ਼ਿਕਾਇਤ ਵੀ ਦਿੱਤੀ ਗਈ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਜੇਕਰ ਪੁਲਸ ਸਮੇਂ ਸਿਰ ਕਾਰਵਾਈ ਕਰਦੀ ਤਾਂ ਸੋਮਵਾਰ ਸ਼ਾਮ ਦੀ ਇਹ ਘਟਨਾ ਨਾ ਵਾਪਰਦੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਭਤੀਜੇ ’ਤੇ ਦੋਬਾਰਾ ਹਮਲਾ ਕੀਤਾ ਗਿਆ ਅਤੇ ਦੂਜੀ ਧਿਰ ਵੱਲੋਂ ਫਾਇਰਿੰਗ ਵੀ ਕੀਤੀ ਗਈ।

ਇਹ ਵੀ ਪੜ੍ਹੋ: ਪੰਜਾਬ 'ਚ 2 ਦਿਨ Alert! ਸਾਵਧਾਨ ਰਹਿਣ 15 ਜ਼ਿਲ੍ਹੇ, ਮੌਸਮ ਵਿਭਾਗ ਨੇ 6 ਫਰਵਰੀ ਤੱਕ ਕੀਤੀ ਵੱਡੀ ਭਵਿੱਖਬਾਣੀ

ਦੂਜੇ ਪਾਸੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਏ. ਡੀ. ਸੀ. ਪੀ. ਸਿਟੀ-1 ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਦੋਹਾਂ ਧਿਰਾਂ ਵਿਚਾਲੇ ਕੁਝ ਦਿਨ ਪਹਿਲਾਂ ਪਤੰਗਬਾਜ਼ੀ ਨੂੰ ਲੈ ਕੇ ਬਹਿਸ ਹੋਈ ਸੀ, ਜਿਸ ਤੋਂ ਬਾਅਦ ਮੁੜ ਝਗੜਾ ਹੋਇਆ ਅਤੇ ਕੁੱਟਮਾਰ ਵੀ ਹੋਈ। ਉਨ੍ਹਾਂ ਕਿਹਾ ਕਿ ਘਟਨਾ ਦੌਰਾਨ ਦੋਵਾਂ ਧਿਰਾਂ ਵੱਲੋਂ ਖੁੱਲ੍ਹ ਕੇ ਇੱਟਾਂ ਰੋੜੇ ਚਲਾਏ ਗਏ, ਜਿਸ ਨਾਲ ਕੁਝ ਲੋਕ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਸ ਮਾਮਲੇ ਦੀ ਹਰ ਪੱਖੋਂ ਜਾਂਚ ਕਰ ਰਹੀ ਹੈ ਅਤੇ ਦੋਹਾਂ ਧਿਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਜਾਂਚ ਦੌਰਾਨ ਜੋ ਵੀ ਮੁਲਜ਼ਮ ਪਾਇਆ ਗਿਆ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਗੈਸ-ਸਿਲੰਡਰ ਵਾਲੇ ਖ਼ਪਤਕਾਰਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਸੈਂਕੜੇ ਪਿੰਡ ਹੋਏ ਪ੍ਰਭਾਵਿਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News