SGPC ਦੇ ਪ੍ਰਧਾਨ ਦੀ ਚੋਣ ਨੂੰ ਲੈ ਕੇ ਪ੍ਰਧਾਨਗੀ ਦੇ ਮੁੱਦੇ ’ਤੇ ਸੁਖਬੀਰ ਬਾਦਲ ਨਾਲ ਕਰਾਂਗੇ ਗੱਲਬਾਤ : ਭੂੰਦੜ

Friday, Oct 21, 2022 - 08:44 AM (IST)

ਜਲੰਧਰ (ਲਾਭ ਸਿੰਘ ਸਿੱਧੂ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੇ ਮੁੱਦੇ ’ਤੇ ਭਲਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਗੱਲਬਾਤ ਕੀਤੀ ਜਾਵੇਗੀ ਅਤੇ ਉਮੀਦਵਾਰ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਹ ਗੱਲ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਨੇ ‘ਜਗ ਬਾਣੀ’ ਨਾਲ ਗੱਲਬਾਤ ਕਰਦਿਆਂ ਕਹੀ ਹੈ। ਜਦ ਉਨ੍ਹਾਂ ਦਾ ਧਿਆਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ 9 ਨਵੰਬਰ ਨੂੰ ਹੋ ਰਹੀ ਕਮੇਟੀ ਦੀ ਪ੍ਰਧਾਨਗੀ ਦੀ ਚੋਣ ਲੜਨ ਦੇ ਦ੍ਰਿੜ੍ਹ ਇਰਾਦੇ ਵੱਲ ਦਿਵਾਇਆ ਗਿਆ ਤਾਂ ਭੂੰਦੜ ਨੇ ਕਿਹਾ ਕਿ ਮੈਂ ਬੀਬੀ ਦਾ ਬਿਆਨ ਨਾ ਪੜ੍ਹਿਆ ਹੈ ਅਤੇ ਨਾ ਹੀ ਸੁਣਿਆ ਹੈ, ਇਸ ਲਈ ਮੈਂ ਇਸ ਬਾਰੇ ਕੁਝ ਨਹੀਂ ਕਹਿਣਾ।

ਪੜ੍ਹੋ ਇਹ ਵੀ ਖ਼ਬਰ : ਅੰਮ੍ਰਿਤਸਰ ਵਿਖੇ ASI ਤੋਂ ਚੱਲੀ ਗੋਲੀ ਕਾਰਨ ਜ਼ਖ਼ਮੀ ਨੌਜਵਾਨ ਦੀ ਮੌਤ, ਮੁਅੱਤਲ ਕਰਨ ਮਗਰੋਂ ਪੁਲਸ ਮੁਲਾਜ਼ਮ ਗ੍ਰਿਫ਼ਤਾਰ

ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਹਰ ਸਾਲ ਪ੍ਰਧਾਨਗੀ ਦੀ ਚੋਣ ਡੈਮੋਕਰੇਟਿਕ ਤਰੀਕੇ ਨਾਲ ਹੁੰਦੀ ਹੈ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਰਾਏ ਲੈਂਦੇ ਹਨ ਅਤੇ ਮੈਂਬਰਾਂ ਦੀ ਰਾਏ ਮੁਤਾਬਕ ਹੀ ਫ਼ੈਸਲਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਚੋਣ ਹਰ ਕੋਈ ਲੜ ਸਕਦਾ ਹੈ ਪਰ ਫ਼ੈਸਲਾ ਸ਼੍ਰੋਮਣੀ ਕਮੇਟੀ ਦੇ ਬਹੁਗਿਣਤੀ ਮੈਂਬਰਾਂ ਦੀ ਰਾਏ ਅਨੁਸਾਰ ਹੁੰਦਾ ਹੈ। ਬੀਬੀ ਜਗੀਰ ਕੌਰ ਨੇ ਬੀਤੇ ਦਿਨ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਕਿਹਾ ਕਿ ਪ੍ਰਧਾਨਗੀ ਦਾ ਫ਼ੈਸਲਾ ਮੈਂਬਰਾਂ ਦੀ ਬਹੁਗਿਣਤੀ ਅਨੁਸਾਰ ਹੀ ਹੁੰਦਾ ਰਿਹਾ ਹੈ ਅਤੇ ਹੋਵੇਗਾ।

ਪੜ੍ਹੋ ਇਹ ਵੀ ਖ਼ਬਰ :ਹਰੀਕੇ ਪੱਤਣ ਵਿਖੇ ਦੋਹਰਾ ਕਤਲ, ਸਾਬਕਾ ਫ਼ੌਜੀ ਤੇ ਉਸ ਦੀ ਪਤਨੀ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ

ਸੁਖਬੀਰ ਵੱਲੋਂ 5 ਜ਼ਿਲ੍ਹਿਆਂ ਦੇ ਕਮੇਟੀ ਮੈਂਬਰਾਂ ਨਾਲ ਮੀਟਿੰਗਾਂ
ਪਾਰਟੀ ਅੰਦਰਲੇ ਭਰੋਸੇਯੋਗ ਸੂਤਰਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਚੰਡੀਗੜ੍ਹ ’ਚ ਪਟਿਆਲਾ, ਲੁਧਿਆਣਾ, ਫਤਹਿਗੜ੍ਹ ਸਾਹਿਬ, ਮੋਹਾਲੀ ਅਤੇ ਰੋਪੜ ਜ਼ਿਲ੍ਹਿਆਂ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ। ਪਾਰਟੀ ਪ੍ਰਧਾਨ ਨੇ ਇਕੱਲੇ-ਇਕੱਲੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਗੱਲਬਾਤ ਕਰਕੇ ਪ੍ਰਧਾਨਗੀ ਦੇ ਅਹੁਦੇ ਲਈ ਉਮੀਦਵਾਰ ਬਾਰੇ ਉਨ੍ਹਾਂ ਦੀ ਰਾਏ ਲਈ। ਸੂਤਰਾਂ ਅਨੁਸਾਰ ਮਾਲਵੇ ਦੇ ਬਾਕੀ ਰਹਿੰਦੇ ਜ਼ਿਲ੍ਹਿਆਂ ਦੇ ਮੈਂਬਰਾਂ ਨਾਲ ਭਲਕੇ ਬਾਦਲ ਪਿੰਡ ’ਚ ਮੁਲਾਕਾਤ ਕੀਤੀ ਜਾਵੇਗੀ। ਪ੍ਰਧਾਨਗੀ ਦੇ ਮੁੱਦੇ ’ਤੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਸਖਤ ਰੁਖ ਅਖਤਿਆਰ ਕਰਨ ਦੇ ਮੂਡ ’ਚ ਹਨ।

ਪੜ੍ਹੋ ਇਹ ਵੀ ਖ਼ਬਰ : ਗੁਰੂ ਨਗਰੀ ਅੰਮ੍ਰਿਤਸਰ 'ਚ ਨਸ਼ਿਆਂ ਦਾ ਕਹਿਰ, ਮਾਪਿਆਂ ਨੇ ਲਾਡਾਂ ਨਾਲ ਪਾਲ਼ੇ 2 ਸਕੇ ਭਰਾਵਾਂ ਦੀ ਮੌਤ

 


rajwinder kaur

Content Editor

Related News