ਚੰਡੀਗੜ੍ਹ : ਹਾਈਕੋਰਟ ਦੀ ਕੰਟੀਨ ''ਚ ਕੰਮ ਕਰਦੇ ਕੁੱਕ ਨੇ ਲਿਆ ਫਾਹਾ

Friday, Apr 05, 2019 - 10:40 AM (IST)

ਚੰਡੀਗੜ੍ਹ (ਕੁਲਦੀਪ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਕੰਟੀਨ 'ਚ ਕੁੱਕ ਵਜੋਂ ਕੰਮ ਕਰਨ ਵਾਲੇ ਵਿਅਕਤੀ ਵਲੋਂ ਆਪਣੇ ਘਰ 'ਚ ਫਾਹਾ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਹਾਲ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਛਾਣਬੀਣ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੀਪਕ (26) ਪੁੱਤਰ ਦਲ ਬਹਾਦਰ ਵਾਸੀ ਡੱਡੂਮਾਜਰਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਕੰਟੀਨ 'ਚ ਕੁੱਕ ਦੇ ਤੌਰ 'ਤੇ ਕੰਮ ਕਰਦਾ ਸੀ। ਉਹ ਵਿਆਹੁਤਾ ਸੀ ਅਤੇ 2 ਬੱਚਿਆਂ ਦਾ ਪਿਓ ਸੀ।

ਮ੍ਰਿਤਕ ਦੀ ਪਤਨੀ ਸੋਨੀਆ ਨੇ ਦੱਸਿਆ ਕਿ ਬੀਤੀ ਰਾਤ ਦੀਪਕ ਕਰੀਬ ਇਕ ਵਜੇ ਨਸ਼ੇ ਦੀ ਹਾਲਤ 'ਚ ਘਰ ਪੁੱਜਾ ਅਤੇ ਛੋਟੀ-ਮੋਟੀ ਗੱਲ ਨੂੰ ਲੈ ਕੇ ਉਸ ਨਾਲ ਝਗੜਾ ਕਰਨ ਲੱਗ ਪਿਆ। ਇਸ ਤੋਂ ਬਾਅਦ ਦੀਪਕ ਨੇ ਉਸ ਨੂੰ ਅਤੇ ਉਸ ਦੀ 6 ਮਹੀਨਿਆਂ ਦੀ ਬੱਚੀ ਨੂੰ ਘਰੋਂ ਬਾਹਰ ਕੱਢ ਦਿੱਤਾ। ਕੁਝ ਸਮੇਂ ਬਾਅਦ ਜਦੋਂ ਸੋਨੀਆ ਨੇ ਦੁਬਾਰਾ ਘਰ 'ਚ ਵੜਨ ਦੀ ਕੋਸ਼ਿਸ਼ ਕੀਤੀ ਤਾਂ ਘਰ ਨੂੰ ਅੰਦਰੋਂ ਤਾਲਾ ਲੱਗਿਆ ਹੋਇਆ ਸੀ। ਉਸ ਦੇ ਜਦੋਂ ਇਕ ਛੇਦ ਰਾਹੀਂ ਘਰ 'ਚ ਝਾਤੀ ਮਾਰੀ ਤਾਂ ਦੀਪਕ ਪੱਖੇ ਨਾਲ ਲਟਕ ਰਿਹਾ ਸੀ, ਜਿਸ ਤੋਂ ਤੁਰੰਤ ਬਾਅਦ ਉਸ ਨੇ ਪੁਲਸ ਨੂੰ ਸੂਚਿਤ ਕੀਤਾ। ਦੀਪਕ ਕੋਲੋਂ ਕਿਸੇ ਤਰ੍ਹਾਂ ਦਾ ਸੁਸਾਈਡ ਨੋਟ ਬਰਾਮਦ ਨਹੀਂ ਕੀਤਾ ਗਿਆ ਹੈ। ਫਿਲਹਾਲ ਮੌਕੇ 'ਤੇ ਪੁੱਜੀ ਪੁਲਸ ਵਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।


Babita

Content Editor

Related News