ਅਹਿਮ ਖ਼ਬਰ: ਪੰਜਾਬ ਸਰਕਾਰ ਵੱਲੋਂ ਸਹਿਕਾਰੀ ਬੈਂਕਾਂ 'ਚ ਨਵੀਆਂ ਭਰਤੀਆਂ ਦਾ ਐਲਾਨ

Thursday, Oct 14, 2021 - 04:43 PM (IST)

ਚੰਡੀਗੜ੍ਹ (ਬਿਊਰੋ) - ਉੱਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪੰਜਾਬ ਰਾਜ ਸਹਿਕਾਰੀ ਬੈਂਕ ਚੰਡੀਗੜ੍ਹ ਅਤੇ ਪੰਜਾਬ ਦੇ ਜ਼ਿਲ੍ਹਾ ਕੇਂਦਰੀ ਸਹਿਕਾਰੀ ਬੈਂਕਾਂ ਵਿੱਚ ਸਹਾਇਕ ਮੈਨੇਜਰ ਤੋਂ ਮੈਨੇਜਰ ਅਤੇ ਮੈਨੇਜਰ ਤੋਂ ਸੀਨੀਅਰ ਮੈਨੇਜਰ ਦੀਆਂ ਕੁੱਲ 214 ਤਰੱਕੀਆਂ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਸਹਿਕਾਰੀ ਬੈਂਕਾਂ ਵਿੱਚ 856 ਅਸਾਮੀਆਂ ਦੀ ਨਵੀਂ ਭਰਤੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਉਪ ਮੁੱਖ ਮੰਤਰੀ ਰੰਧਾਵਾ ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਵੀ ਹੈ, ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਿਕਾਰਤਾ ਲਹਿਰ ਨੂੰ ਹੋਰ ਮਜ਼ਬੂਤ ਕਰਨ ਲਈ ਸਹਿਕਾਰੀ ਅਦਾਰਿਆਂ ਨੂੰ ਤਕੜਾ ਕੀਤਾ ਜਾ ਰਿਹਾ ਹੈ। 

ਪੜ੍ਹੋ ਇਹ ਵੀ ਖ਼ਬਰ = ਵਿਆਹ ਕਰਵਾਉਣ ਲਈ 3 ਦਿਨ ਪਹਿਲਾਂ ਦੁਬਈ ਤੋਂ ਪਰਤੇ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮੌਤ (ਤਸਵੀਰਾਂ)

ਇਸੇ ਤਹਿਤ ਸਹਿਕਾਰੀ ਬੈਂਕਾਂ ਨੂੰ ਕਮਰਸ਼ੀਅਲ ਬੈਂਕਾਂ ਦੇ ਮੁਕਾਬਲੇ ਦਾ ਬਣਾਉਣ ਦੇ ਟੀਚੇ ਨਾਲ ਇਨ੍ਹਾਂ ਬੈਂਕਾਂ ਵਿੱਚ ਕੰਮ ਕਰਦੇ ਕਰਮਚਾਰੀਆਂ ਪਦ-ਉੱਨਤੀਆਂ ਦੀ ਲੰਬੇ ਸਮੇਂ ਤੋਂ ਲੰਬਿਤ ਪਈਆਂ ਮੰਗਾਂ ਨੂੰ ਧਿਆਨ ਵਿੱਚ ਰੱਖਦੇ ਹੋਏ 214 ਤਰੱਕੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚ 159 ਸਹਾਇਕ ਮੈਨੇਜਰਾਂ ਨੂੰ ਬਤੌਰ ਮੈਨੇਜਰ ਅਤੇ 55 ਮੈਨੇਜਰਾਂ ਨੂੰ ਬਤੌਰ ਸੀਨੀਅਰ ਮੈਨੇਜਰ ਪਦ-ਉੱਨਤ ਕੀਤਾ ਗਿਆ ਹੈ। ਸਹਿਕਾਰੀ ਬੈਂਕਾਂ ਵਿੱਚ ਕੀਤੀਆਂ ਜਾ ਰਹੀਆਂ ਨਵੀਆਂ ਅਸਾਮੀਆਂ ਦੀ ਭਰਤੀ ਬਾਰੇ ਜਾਣਕਾਰੀ ਦਿੰਦਿਆਂ ਰੰਧਾਵਾ ਨੇ ਦੱਸਿਆ ਕਿ ਸੂਬੇ ਵਿੱਚ ਸਹਿਕਾਰੀ ਬੈਂਕ ਦੀਆਂ 820 ਸ਼ਾਖਾਵਾਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਅਤੇ ਗਾਹਕਾਂ ਨੂੰ ਸਮੇਂ ਸਿਰ ਅਤੇ ਵਧੀਆ ਸੇਵਾਵਾਂ ਦੇਣ ਲਈ ਵੱਖ-ਵੱਖ ਕਾਡਰਾਂ ਵਿੱਚ ਕੁੱਲ 856 ਅਸਾਮੀਆਂ ਦੀ ਨਵੀਂ ਭਰਤੀ ਦੀ ਸ਼ੁਰੂ ਕੀਤੀ ਪ੍ਰਕਿਰਿਆ ਨੂੰ ਜਲਦ ਮੁਕੰਮਲ ਕੀਤਾ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਕਾਰ ਲੁੱਟਣ ਆਏ ਲੁਟੇਰਿਆਂ ਨੇ ਗੋਲੀਆਂ ਮਾਰ ਕੀਤਾ ਨੌਜਵਾਨ ਦਾ ਕਤਲ (ਵੀਡੀਓ)

ਉਪ ਮੁੱਖ ਮੰਤਰੀ ਨੇ ਕਿਹਾ ਕਿ ਸਹਿਕਾਰਤਾ ਵਿਭਾਗ ਸਿੱਧੇ ਤੌਰ ਉਤੇ ਸੂਬੇ ਦੇ ਆਮ ਲੋਕਾਂ ਨਾਲ ਜੁੜਿਆ ਹੋਇਆ ਹੈ। ਸਹਿਕਾਰਤਾ ਖੇਤਰ ਖੇਤੀਬਾੜੀ ਤੇ ਪੇਂਡੂ ਖੇਤਰ ਦੀ ਰੀੜ੍ਹ ਦੀ ਹੱਡੀ ਹੈ ਜਿਨ੍ਹਾਂ ਦਾ ਆਰਥਿਕ ਪੱਧਰ ਉੱਚਾ ਚੁੱਕਣ ਲਈ ਸਹਿਕਾਰੀ ਅਦਾਰਿਆਂ ਨੂੰ ਮਜ਼ਬੂਤ ਕਰਨ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਰੰਧਾਵਾ ਨੇ ਕਿਹਾ ਕਿ ਸਹਿਕਾਰੀ ਅਦਾਰਿਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।

ਪੜ੍ਹੋ ਇਹ ਵੀ ਖ਼ਬਰ - ਪੰਜਾਬ ਨੂੰ ਲੈ ਕੇ ਗੰਭੀਰ ਹੋਈ ਕੇਂਦਰ ਸਰਕਾਰ : ਹੁਣ ਨਹੀਂ ਹੋਵੇਗਾ ‘ਤੇਰਾ DGP, ਮੇਰਾ DGP’

 


rajwinder kaur

Content Editor

Related News