ਰੂਪਨਗਰ ਵਿਖੇ ਸਹਿਕਾਰੀ ਬੈਂਕ ਦੇ ਦੋ ਅਧਿਕਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

Friday, Jul 29, 2022 - 07:07 PM (IST)

ਰੂਪਨਗਰ ਵਿਖੇ ਸਹਿਕਾਰੀ ਬੈਂਕ ਦੇ ਦੋ ਅਧਿਕਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

ਰੂਪਨਗਰ (ਵਿਜੇ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਚਲਾਈ ਮੁਹਿੰਮ ਚਲਾਈ ਗਈ ਹੈ। ਚਲਾਈ ਗਈ ਮੁਹਿੰਮ ਤਹਿਤ ਅੱਜ ਕੇਂਦਰੀ ਸਹਿਕਾਰੀ ਬੈਂਕ ਰੂਪਨਗਰ ਵਿੱਚ 1, 24, 46, 547 ਰੁਪਏ ਦੀ ਵਿੱਤੀ ਧੋਖਾਧੜੀ ਕਰਨ ਦੇ ਦੋਸ਼ ਹੇਠ ਸਹਾਇਕ ਮੈਨੇਜਰ ਬਿਕਰਮਜੀਤ ਸਿੰਘ ਅਤੇ ਸੀਨੀਅਰ ਮੈਨੇਜਰ ਅਸੋਕ ਸਿੰਘ ਮਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੂੰ ਪ੍ਰਾਪਤ ਹੋਈ ਸ਼ਿਕਾਇਤ ਦੀ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਦੋਸ਼ੀ ਬਿਕਰਮਜੀਤ ਸਿੰਘ ਨੇ ਸਾਲ 2011 ਤੋਂ 2016 ਤੱਕ ਬੈਂਕ ਵਿੱਚ ਆਪਣੀ ਤਾਇਨਾਤੀ ਦੌਰਾਨ ਬੈਂਕ ਮੈਨੇਜਰਾਂ ਅਤੇ ਬੈਂਕ ਦੇ ਹੋਰ ਕਰਮਚਾਰੀਆਂ ਦੇ ਖਾਤਿਆਂ ਦੇ ਆਈ. ਡੀਜ਼, ਪਾਸਵਰਡ ਅਤੇ ਹੋਰ ਵੇਰਵਿਆਂ ਦੀ ਦੁਰਵਰਤੋਂ ਕਰਕੇ ਵੱਡੀ ਰਕਮ ਦਾ ਘਪਲਾ ਕੀਤਾ ਸੀ। 

ਇਹ ਵੀ ਪੜ੍ਹੋ: ਜਲੰਧਰ ਦੀ ਸੀਟੀ ਇੰਸਟੀਚਿਊਟ ’ਚ ਹੰਗਾਮਾ, ਪੇਪਰ ਦੇਣ ਆਏ ਸਿੱਖ ਵਿਦਿਆਰਥੀਆਂ ਤੋਂ ਉਤਰਵਾਏ ਕੜੇ

ਉਨ੍ਹਾਂ ਦੱਸਿਆ ਕਿ ਦੋਸ਼ੀ ਮੈਨੇਜਰ ਨੂੰ ਵੱਖ-ਵੱਖ ਬੈਂਕਾਂ ਤੋਂ ਇਨਵਾਰਡ ਚੈੱਕਾਂ ਦੀ ਕਲੀਅਰੈਂਸ/ਡਰਾਫ਼ਟ ਰਕਮ ਟਰਾਂਸਫ਼ਰ ਕਰਨ ਅਤੇ ਸਟੇਟ ਕੋਆਪ੍ਰੇਟਿਵ ਬੈਂਕ ਦੇ ਚਾਲੂ ਖ਼ਾਤਿਆਂ ਦੇ ਮਿਲਾਨ ਲਈ ਤਾਇਨਾਤ ਕੀਤਾ ਗਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਮੁਲਜ਼ਮ ਨੇ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਕੇ ਧੋਖਾਧੜੀ ਵਾਲੇ ਪੈਸੇ ਆਪਣੇ ਪਰਿਵਾਰਕ ਮੈਂਬਰਾਂ ਅਤੇ ਰਿਸਤੇਦਾਰਾਂ ਦੇ ਖ਼ਾਤਿਆਂ ਵਿੱਚ ਟਰਾਂਸਫ਼ਰ ਕੀਤੇ ਸਨ ਅਤੇ ਅਜਿਹੇ ਖ਼ਾਤਿਆਂ ਵਿੱਚ ਪੈਸੇ ਭੇਜ ਕੇ ਦੋਸ਼ੀ ਵੱਲੋਂ ਕੁੱਲ 1, 24, 46, 547 ਰੁਪਏ ਦਾ ਵਿੱਤੀ ਘਪਲਾ ਕੀਤਾ ਗਿਆ। 

ਇਹ ਵੀ ਪੜ੍ਹੋ: ਦਸੂਹਾ ਵਿਖੇ ਸਕੂਲ ਬੱਸ ਹਾਦਸੇ 'ਚ ਜ਼ਖ਼ਮੀ ਹੋਏ ਬੱਚਿਆਂ ਦਾ ਪੰਜਾਬ ਸਰਕਾਰ ਕਰਵਾਏਗੀ ਮੁਫ਼ਤ ਇਲਾਜ

ਉਨ੍ਹਾਂ ਅੱਗੇ ਦੱਸਿਆ ਕਿ ਦੋ ਸਾਲ ਪਹਿਲਾਂ ਸਹਿਕਾਰੀ ਬੈਂਕ ਵੱਲੋਂ ਕੀਤੀ ਗਈ ਅੰਦਰੂਨੀ ਜਾਂਚ ਵਿੱਚ ਵੀ ਬਿਕਰਮਜੀਤ ਸਿੰਘ ਨੂੰ ਦੋਸ਼ੀ ਠਹਿਰਾਇਆ ਗਿਆ ਸੀ। ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਬਿਕਰਮਜੀਤ ਸਿੰਘ ਨੇ ਸਾਲ 2011 ਤੋਂ 2016 ਤੱਕ ਸੀਨੀਅਰ ਮੈਨੇਜਰ ਅਸੋਕ ਸਿੰਘ ਮਾਨ ਤੋਂ ਇਲਾਵਾ ਹੋਰ ਕਰਮਚਾਰੀਆਂ ਦੀ ਆਈ.ਡੀ. ਅਤੇ ਪਾਸਵਰਡ ਦੀ ਵਰਤੋਂ ਕੀਤੀ। ਪਰ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਦੋਸੀ ਨੇ ਜ਼ਿਆਦਾਤਰ ਅਸ਼ੋ ਸਿੰਘ ਮਾਨ ਦੀ ਆਈ. ਡੀ. ਅਤੇ ਪਾਸਵਰਡ ਦੀ ਵਰਤੋਂ ਕੀਤੀ ਪਰ ਅਸੋਕ ਸਿੰਘ ਮਾਨ ਨੇ ਕਦੇ ਵੀ ਬੈਂਕ ਅਤੇ ਉੱਚ ਅਧਿਕਾਰੀਆਂ ਨੂੰ ਇਸ ਸਬੰਧੀ ਕੋਈ ਸ਼ਕਾਇਤ ਨਹੀਂ ਕੀਤੀ। ਇਸ ਲਈ ਵਿੱਤੀ ਧੋਖਾਧੜੀ ਵਿਚ ਮਿਲੀਭੁਗਤ ਦੇ ਦੋਸ ਤਹਿਤ ਉਸ ਨੂੰ ਵੀ ਮਿਲੀਭੁਗਤ ਕਰਕੇ ਮੁਕੱਦਮੇ ਵਿੱਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਦੋਵਾਂ ਦੋਸੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) ਅਤੇ 13 (2) ਅਤੇ ਆਈ. ਪੀ. ਸੀ. ਦੀ ਧਾਰਾ 420, 409, 120-ਬੀ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਫਗਵਾੜਾ 'ਚ ਇਨਸਾਨੀਅਤ ਸ਼ਰਮਸਾਰ: ਲਾਵਾਰਸ ਥਾਂ ’ਤੇ ਸੁੱਟੀ ਨਵ-ਜਨਮੀ ਬੱਚੀ ਦੀ ਲਾਸ਼, ਕੁੱਤਿਆਂ ਨੇ ਨੋਚ-ਨੋਚ ਖਾਧੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News