ਤਰਨ ਤਾਰਨ ''ਚ ਵੱਡੀ ਵਾਰਦਾਤ, ਰਾਤੋ-ਰਾਤ ਲੁਟੇਰਿਆਂ ਨੇ ਬੈਂਕ ''ਚੋਂ ਲੁੱਟੀ ਲੱਖਾਂ ਦੀ ਨਕਦੀ

Thursday, Aug 05, 2021 - 02:03 PM (IST)

ਤਰਨ ਤਾਰਨ ''ਚ ਵੱਡੀ ਵਾਰਦਾਤ, ਰਾਤੋ-ਰਾਤ ਲੁਟੇਰਿਆਂ ਨੇ ਬੈਂਕ ''ਚੋਂ ਲੁੱਟੀ ਲੱਖਾਂ ਦੀ ਨਕਦੀ

ਤਰਨ ਤਾਰਨ (ਰਮਨ)- ਇਥੋਂ ਦੇ ਪਿੰਡ ਗੰਡੀਵਿੰਦ ਧੱਤਲ ਵਿਖੇ ਲੁਟੇਰਿਆਂ ਵੱਲੋਂ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ ਚੋਰਾਂ ਵੱਲੋਂ ਕੋ-ਓਪਰੇਟਿਵ ਬੈਂਕ ਦੀ ਕੰਦ ਨੂੰ ਸੰਨ ਲਾ ਕੇ ਬੈਂਕ ਦੀ ਸੇਫ 'ਚੋਂ 4 ਲੱਖ 60 ਹਜ਼ਾਰ 861 ਰੁਪਏ ਲੁੱਟ ਲਏ ਗਏ। 

ਇਹ ਵੀ ਪੜ੍ਹੋ:  ਫਗਵਾੜਾ 'ਚ ਪੰਜਾਬ ਪੁਲਸ ਦੇ ਥਾਣੇਦਾਰ ਦੀ ਸ਼ਰੇਆਮ ਕੁੱਟਮਾਰ, ਪਾੜੀ ਵਰਦੀ, ਕੱਢੀਆਂ ਗੰਦੀਆਂ ਗਾਲਾਂ

PunjabKesari

ਚੋਰਾਂ ਵੱਲੋਂ ਕੀਤੀ ਗਈ ਇਸ ਵਾਰਦਾਤ ਦਾ ਪਤਾ ਉਸ ਸਮੇਂ ਲੱਗਾ ਜਦੋਂ ਸਵੇਰੇ ਬੈਂਕ ਮੈਨੇਜਰ ਨੇ ਬੈਂਕ ਖੋਲ੍ਹਿਆ। ਇਸ ਦੇ ਬਾਅਦ ਤੁਰੰਤ ਬੈਂਕ ਮੈਨੇਜਰ ਭੁਪਿੰਦਰ ਸਿੰਘ ਨੇ ਇਸ ਦੀ ਜਾਣਕਾਰੀ ਸਬੰਧਤ ਥਾਣਾ ਪੁਲਸ ਸਟੇਸ਼ਨ ਨੂੰ ਦਿੱਤੀ। ਘਟਨਾ ਦੀ ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਪੁਲਸ ਨੇ ਉਕਤ ਸਥਾਨ ਦਾ ਜਾਇਜ਼ਾ ਲਿਆ। ਜਾਣਕਾਰੀ ਦਿੰਦੇ ਦੱਸਿਆ ਕਿ ਭੁਪਿੰਦਰ ਸਿੰਘ ਨੇ ਪੁਲਸ ਨੂੰ ਸੀ. ਸੀ. ਟੀ. ਵੀ. ਫੁਟੇਜ ਵੀ ਦੇ ਦਿਤੀ ਗਈ ਹੈ, ਜਿਸ ਦੇ ਆਧਾਰ 'ਤੇ ਪੁਲਸ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਜਜ਼ਬੇ ਨੂੰ ਸਲਾਮ: ਭਾਰਤ ਦੀ ਸਭ ਤੋਂ ਛੋਟੇ ਕੱਦ ਦੀ ਵਕੀਲ ਜਿਸ ਨੇ ਕਦੇ ਨਹੀਂ ਮੰਨੀ ਹਾਰ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


author

shivani attri

Content Editor

Related News