ਕਲਾਨੌਰ ''ਚ ਵੱਡੀ ਵਾਰਦਾਤ, ਹਥਿਆਰਾਂ ਨਾਲ ਲੈਸ ਹੋ ਕੇ ਆਏ ਲੁਟੇਰਿਆਂ ਨੇ ਲੁੱਟਿਆ ਕੋਆਪਰੇਟਿਵ ਬੈਂਕ
Wednesday, Jul 29, 2020 - 06:33 PM (IST)
ਬਟਾਲਾ/ਕਲਾਨੌਰ (ਬੇਰੀ) : ਅੱਜ ਦਿਨ ਦਿਹਾੜੇ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਕਲਾਨੌਰ ਦੇ ਨੇੜੇ ਪੈਂਦੇ ਪਿੰਡ ਰੁਡਿਆਣਾ ਦੇ ਕੋਆਪਰੇਟਿਵ ਬੈਂਕ ਦੀ ਬ੍ਰਾਂਚ ਵਿਚ ਤਿੰਨ ਹਥਿਆਰਬੰਦ ਲੁਟੇਰੇ ਹਥਿਆਰਾਂ ਦੀ ਨੋਕ 'ਤੇ 5.50 ਲੱਖ ਦੇ ਕਰੀਬ ਨਗਦੀ ਲੁੱਟ ਕੇ ਫਰਾਰ ਹੋ ਗਏ। ਵਾਰਦਾਤ ਦੀ ਸੂਚਨਾ ਮਿਲਦੇ ਹੀ ਐੱਸ. ਐੱਸ. ਪੀ. ਗੁਰਦਾਸਪੁਰ ਰਾਜਿੰਦਰ ਸਿੰਘ ਸੋਹਲ ਅਤੇ ਡੀ. ਐੱਸ. ਪੀ. ਭਾਰਤ ਭੂਸ਼ਣ ਮੌਕੇ 'ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਵਲੋਂ ਇਸ ਵਾਰਦਾਤ ਸੰਬੰਧੀ ਵੱਖ-ਵੱਖ ਪਹਿਲੂਆਂ 'ਤੇ ਜਾਂਚ ਕੀਤੀ ਜਾ ਰਹੀ ਹੈ। ਪੁਲਸ ਵਲੋਂ ਲੁਟੇਰਿਆਂ ਦੀ ਗ੍ਰਿਫ਼ਤਾਰ ਲਈ ਸ਼ਹਿਰ ਵਿਚ ਨਾਕਾਬੰਦੀ ਕੀਤੀ ਗਈ ਹੈ।