ਪਿੰਡ ਸੁਧਾਰ ’ਚ ਵੱਡੀ ਵਾਰਦਾਤ, ਲੁਟੇਰਿਆਂ ਨੇ ਦਿਨ-ਦਿਹਾੜੇ ਲੁੱਟਿਆ ਕੋਆਪ੍ਰੇਟਿਵ ਬੈਂਕ
Wednesday, Jan 19, 2022 - 06:06 PM (IST)
ਚਮਿਆਰੀ (ਸੰਧੂ) : ਅੱਜ ਬਾਅਦ ਦੁਪਹਿਰ ਪਿੰਡ ਸੁਧਾਰ ਦੇ ਕੋਆਪ੍ਰੇਟਿਵ ਬੈਂਕ 'ਚ ਚਾਰ ਅਣਪਛਾਤੇ ਲੁਟੇਰੇ 11 ਲੱਖ 45 ਹਜ਼ਾਰ ਰੁਪਏ ਦੀ ਨਗਦੀ ਲੁੱਟ ਕੇ ਫਰਾਰ ਹੋ ਗਏ। ਇਥੇ ਹੀ ਬਸ ਨਹੀਂ ਲੁਟੇਰੇ ਜਾਂਦੇ ਹੋਏ ਬੈਂਕ ਦੇ ਸੁਰੱਖਿਆ ਕਰਮਚਾਰੀ ਦੀ ਰਾਇਫਲ ਅਤੇ 20 ਜ਼ਿੰਦਾ ਕਾਰਤੂਸ ਵੀ ਲੁੱਟ ਕੇ ਲੈ ਗਏ। ਦਿਨ ਦਿਹਾੜੇ ਹੋਈ ਇਸ ਵਾਰਦਾਤ ਤੋਂ ਬਾਅਦ ਇਲਾਕੇ ਭਰ ਵਿਚ ਦਹਿਸ਼ਤ ਦਾ ਮਾਹੌਲ ਹੈ।
ਇਹ ਵੀ ਪੜ੍ਹੋ : ਆਬੂਧਾਬੀ ਵਿਚ ਹੋਏ ਡਰੋਨ ਹਮਲੇ ’ਚ ਮਹਿਸਮਪੁਰ ਦੇ ਨੌਜਵਾਨ ਦੀ ਮੌਤ, ਕੁੱਝ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਵਾਰਦਾਤ ਤੋਂ ਬਾਅਦ ਤੁਰੰਤ ਇਸ ਦੀ ਸੂਚਨਾ ਥਾਣਾ ਰਮਦਾਸ ਨੂੰ ਦਿੱਤੀ ਗਈ। ਵਾਰਦਾਤ ਤੋਂ ਬਾਅਦ ਮੌਕੇ ’ਤੇ ਪਹੁੰਚੀ ਪੁਲਸ ਪਾਰਟੀ ਨੇ ਘਟਨਾ ਸਥਾਨ ’ਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਚਾਰ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਅਰੰਭ ਦਿੱਤੀ ਹੈ। ਪੁਲਸ ਦਾ ਆਖਣਾ ਹੈ ਕਿ ਲੁਟੇਰਿਆਂ ਦੀ ਗ੍ਰਿਫ਼ਤਾਰੀ ਲਈ ਨਾਕਾਬੰਦੀ ਕੀਤੀ ਗਈ ਹੈ। ਫਿਲਹਾਲ ਪੁਲਸ ਵਲੋਂ ਸੀ. ਸੀ. ਟੀ. ਵੀ.ਫੁਟੇਜ ਵੀ ਖੰਘਾਲੀ ਜਾ ਰਹੀ ਹੈ।
ਇਹ ਵੀ ਪੜ੍ਹੋ : ਇੰਸਟਾਗ੍ਰਾਮ ’ਤੇ ਮੁੰਡੇ ਨਾਲ ਹੋਈ ਦੋਸਤੀ, ਮਿਲਣ ਪਹੁੰਚੀ ਕੁੜੀ ਨਾਲ ਉਹ ਹੋਇਆ ਜੋ ਸੋਚਿਆ ਨਾ ਸੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?