ਸਵੇਰੇ-ਸਵੇਰੇ ਬੈਂਕ ਨੂੰ ਲੱਗ ਗਈ ਅੱਗ, ਪੈ ਗਈਆਂ ਭਾਜੜਾਂ
Tuesday, Jul 01, 2025 - 08:43 AM (IST)

ਹਾਜੀਪੁਰ (ਹਰਵਿੰਦਰ ਜੋਸ਼ੀ): ਅੱਜ ਸਵੇਰੇ 6 ਵਜੇ ਦੇ ਕਰੀਬ ਹਾਜੀਪੁਰ ਦੇ ਕੋਆਪਰੇਟਿਵ ਬੈਂਕ ਵਿਚ ਅਚਾਨਕ ਅੱਗ ਲੱਗ ਗਈ। ਇਸ ਕਾਰਨ ਬੈਂਕ ਵਿਚ ਵੱਡਾ ਨੁਕਸਾਨ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ। ਫਿਲਹਾਲ ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਿਟ ਦੱਸਿਆ ਜਾ ਰਿਹਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਕੂਲਾਂ 'ਚ ਵਧਣਗੀਆਂ ਗਰਮੀ ਦੀਆਂ ਛੁੱਟੀਆਂ? ਪੜ੍ਹੋ ਵਿਭਾਗ ਦੇ ਤਾਜ਼ਾ ਹੁਕਮ
ਜਾਣਕਾਰੀ ਮੁਤਾਬਕ ਅੱਜ ਸਵੇਰੇ ਬੈਂਕ ਦੀ ਬਰਾਂਚ ਵਿਚੋਂ ਅਚਾਨਕ ਧੂਆਂ ਅਤੇ ਅੱਗ ਦੀਆਂ ਲਪਟਾਂ ਨਿਕਲਦੀਆਂ ਦੇਖ ਲੋਕਾਂ ਨੇ ਬੈਂਕ ਪ੍ਰਬੰਧਕਾਂ ਅਤੇ ਪੁਲਸ ਪ੍ਰਸ਼ਾਸਨ ਨੂੰ ਇਸ ਦੀ ਸੂਚਨਾ ਦਿੱਤੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਅੱਗ ਬੁਝਾਉਣ ਦਾ ਯਤਨ ਸ਼ੁਰੂ ਕਰ ਦਿੱਤਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8