ਨਗਰ ਨਿਗਮ ਨੇ ਦਿੱਤੀ ਚਿਤਾਵਨੀ : ਡਿਊਟੀ ’ਚ ਵਿਘਨ ਪਾਇਆ ਤਾਂ ਦਰਜ ਹੋਵੇਗੀ FIR

01/25/2024 1:54:46 PM

ਚੰਡੀਗੜ੍ਹ (ਵਿਜੇ) : ਇੱਥੇ ਸੈਕਟਰ-41 ਕ੍ਰਿਸ਼ਨਾ ਮਾਰਕੀਟ 'ਚ ਨਾਜਾਇਜ਼ ਕਬਜ਼ਿਆਂ ਕਾਰਨ ਦੁਕਾਨਦਾਰਾਂ ਅਤੇ ਡਿਊਟੀ ’ਤੇ ਮੌਜੂਦ ਐਨਫੋਰਸਮੈਂਟ ਵਿੰਗ ਦੇ ਅਧਿਕਾਰੀਆਂ ਵਿਚਾਲੇ ਹੋਈ ਤਕਰਾਰ ਦਾ ਗੰਭੀਰ ਨੋਟਿਸ ਲੈਂਦਿਆਂ ਨਗਰ ਨਿਗਮ ਨੇ ਉਲੰਘਣਾ ਕਰਨ ਵਾਲਿਆਂ ਅਤੇ ਦੁਕਾਨਦਾਰਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਦਫ਼ਤਰੀ ਡਿਊਟੀ ਕਰਦੇ ਸਮੇਂ ਕਿਸੇ ਵੀ ਤਰ੍ਹਾਂ ਦਾ ਕੋਈ ਵਿਘਨ ਨਾ ਪਾਇਆ ਜਾਵੇ।

ਇਸ ਦੇ ਨਾਲ ਹੀ ਨਿਗਮ ਨੇ ਕਿਹਾ ਹੈ ਕਿ ਜੇਕਰ ਭਵਿੱਖ ਵਿਚ ਇੰਝ ਹੁੰਦਾ ਹੈ ਤਾਂ ਉਲੰਘਣਾ ਕਰਨ ਵਾਲੇ ਖਿਲਾਫ਼ ਐੱਫ਼. ਆਈ. ਆਰ. ਦਰਜ ਕੀਤੀ ਜਾਵੇਗੀ। ਨਿਗਮ ਕਮਿਸ਼ਨਰ ਅਨੰਦਿਤਾ ਮਿਤਰਾ ਨੇ ਐਨਫੋਰਸਮੈਂਟ ਵਿੰਗ ਦੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਬਜ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਦਫ਼ਤਰੀ ਡਿਊਟੀ ਦੌਰਾਨ ਵਿਘਨ ਪਾਉਣ ਵਾਲੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਐੱਫ਼. ਆਈ. ਆਰ. ਦਰਜ ਕਰਵਾਉਣ। ਉਨ੍ਹਾਂ ਉਲੰਘਣਾ ਕਰਨ ਵਾਲਿਆਂ ਨੂੰ ਭਵਿੱਖ ਵਿਚ ਵੈਂਡਿੰਗ ਨਿਯਮਾਂ ਦੀ ਪਾਲਣਾ ਕਰਨ ਜਾਂ ਕਾਨੂੰਨ ਅਨੁਸਾਰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਦੀ ਚਿਤਾਵਨੀ ਵੀ ਦਿੱਤੀ।

Babita

This news is Content Editor Babita