ਰੂਪਨਗਰ: ਕਿਸਾਨਾਂ 'ਤੇ ਟੁੱਟਿਆ ਇਕ ਹੋਰ ਕੁਦਰਤ ਦਾ ਕਹਿਰ, ਕਰੋੜਾਂ ਰੁਪਏ ਦੀ ਫ਼ਸਲ ਖਾ ਗਈ ਸੁੰਡੀ
Wednesday, Aug 25, 2021 - 02:59 PM (IST)
ਰੂਪਨਗਰ (ਸੱਜਣ ਸੈਣੀ)- ਫ਼ਸਲਾਂ ਅਤੇ ਨਸਲਾਂ ਦੀ ਰਾਖੀ ਲਈ ਕਿਸਾਨਾਂ ਦਾ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਹਾਲੇ ਖ਼ਤਮ ਨਹੀਂ ਹੋਇਆ ਕਿ ਕਿਸਾਨਾਂ 'ਤੇ ਇਕ ਹੋਰ ਕੁਦਰਤੀ ਮਾਰ ਪੈ ਗਈ ਹੈ। ਦਰਅਸਲ ਕਿਸਾਨਾਂ ਵੱਲੋਂ ਕਰੋੜਾਂ ਰੁਪਏ ਖ਼ਰਚ ਕਰਕੇ ਖ਼ੂਨ ਪਸੀਨੇ ਨਾਲ ਉਗਾਈ ਮੱਕੀ ਦੀ ਫ਼ਸਲ ਨੂੰ ਖ਼ਤਰਨਾਕ ਸੁੰਡੀ ਪੈਣ ਕਾਰਨ ਕਿਸਾਨਾਂ ਦੀ 95 ਫ਼ੀਸਦੀ ਫ਼ਸਲ ਖ਼ਰਾਬ ਹੋ ਚੁੱਕੀ ਹੈ। ਜਿਸ ਨੂੰ ਲੈ ਕੇ ਜ਼ਿਲ੍ਹਾ ਰੂਪਨਗਰ ਦੇ ਕਿਸਾਨਾਂ ਦੇ ਵੱਲੋਂ ਵੱਡਾ ਇਕੱਠ ਕਰਕੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਗਈ ਹੈ ਕਿ ਕਿਸਾਨਾਂ ਦੇ ਹੋਏ ਨੁਕਸਾਨ ਦਾ ਤੁਰੰਤ ਮੁਆਵਜ਼ਾ ਦਿੱਤਾ ਜਾਵੇ ।
ਇਹ ਵੀ ਪੜ੍ਹੋ: ਜਲੰਧਰ ਪੁੱਜੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਿਸਾਨਾਂ ਵੱਲੋਂ ਵਿਰੋਧ, ਵਿਖਾਈਆਂ ਕਾਲੀਆਂ ਝੰਡੀਆਂ
ਇਸ ਦੇ ਨਾਲ ਹੀ ਕਿਸਾਨਾਂ ਨੇ ਸਰਕਾਰ ਨੂੰ ਚਿਤਾਵਨੀ ਵੀ ਦਿੱਤੀ ਹੈ ਕਿ ਜੇਕਰ 10 ਦਿਨਾਂ ਦੇ ਵਿੱਚ ਮੁਆਵਜ਼ੇ ਦੀ ਕਾਰਵਾਈ ਪੂਰੀ ਨਾ ਹੋਈ ਤਾਂ ਜ਼ਿਲ੍ਹਾ ਰੋਪੜ ਦੀਆਂ ਸੜਕਾਂ ਨੂੰ ਜਾਮ ਕੀਤਾ ਜਾਵੇਗਾ। ਆਪਣੇ ਨੁਕਸਾਨ ਦੇ ਮੁਆਵਜ਼ੇ ਲਈ ਭਰਮ ਫਾਰਮ ਭਰਨ ਪਹੁੰਚੇ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਨੇ ਹਜ਼ਾਰਾਂ-ਲੱਖਾਂ ਰੁਪਏ ਖ਼ਰਚ ਕਰਕੇ ਮੱਕੀ ਦੀ ਫ਼ਸਲ ਬੀਜੀ ਸੀ ਪਰ ਖ਼ਤਰਨਾਕ ਸੁੰਡੀ ਪੈਣ ਕਾਰਨ ਸੁੰਡੀ ਵੱਲੋਂ ਸਾਰੀ ਫ਼ਸਲ ਖ਼ਰਾਬ ਕਰ ਦਿੱਤੀ ਗਈ ਹੈ। ਕਿਸਾਨਾਂ ਨੇ ਦੱਸਿਆ ਕਿ ਖੇਤੀਬਾੜੀ ਮਹਿਕਮੇ ਦੀਆਂ ਸਿਫ਼ਾਰਸ਼ਾਂ 'ਤੇ ਪੰਜ-ਪੰਜ ਵਾਰ ਕੀਟਨਾਸ਼ਕ ਸਪਰੇਆਂ ਵੀ ਕੀਤੀਆਂ ਪਰ ਸਪਰੇਅ ਦਾ ਵੀ ਕੋਈ ਅਸਰ ਨਹੀਂ ਹੋ ਰਿਹਾ।
ਇਹ ਵੀ ਪੜ੍ਹੋ: ਪੰਜਾਬ ਕੈਬਨਿਟ 'ਚ ਛਾਂਟੀ ਕਰਨ ਦੀਆਂ ਖ਼ਬਰਾਂ ਲੀਕ ਹੋਣ ’ਤੇ ਕੁਝ ਮੰਤਰੀਆਂ ’ਚ ਆਇਆ ਉਬਾਲ
ਜ਼ਿਕਰਯੋਗ ਹੈ ਕਿ ਮੱਕੀ ਦੀ ਫ਼ਸਲ ਨੂੰ ਪਈ ਸੁੰਡੀ ਦੀਆਂ ਖ਼ਬਰਾਂ ਸੋਸ਼ਲ ਮੀਡੀਆ ਉੱਤੇ ਆਉਣ ਤੋਂ ਬਾਅਦ ਪੰਜਾਬ ਅਤੇ ਕਿਸਾਨਾਂ ਲਈ ਹਮਦਰਦੀ ਰੱਖਣ ਵਾਲੇ ਲੋਕ ਸਵਾਲ ਕਰ ਰਹੇ ਹਨ ਕਿ ਫ਼ਸਲਾਂ ਨੂੰ ਲੱਗੀ ਸੁੰਡੀ ਦਾ ਹੱਲ ਤਾਂ ਹੋ ਜਾਵੇਗਾ ਪਰ ਜੋ 74 ਸਾਲਾਂ ਤੋਂ ਪੰਜਾਬ ਦੀਆਂ ਨਸਲਾਂ ਨੂੰ ਸੁੰਡੀ ਲੱਗੀ ਹੈ, ਉਸ ਦਾ ਇਲਾਜ ਕਦੋਂ ਹੋਵੇਗਾ? ਉਸ ਦੇ ਲਈ ਕਿਹੜੀ ਸਪਰੇਅ ਆਵੇਗੀ? ਅਜਿਹੇ ਸਵਾਲ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ: ਜਲੰਧਰ: ਜੇਕਰ ਤੁਸੀਂ ਵੀ ਕਰਨਾ ਹੈ ਅੱਜ ਬੱਸ 'ਚ ਸਫ਼ਰ ਤਾਂ ਹੋ ਜਾਓ ਸਾਵਧਾਨ, ਪਹਿਲਾਂ ਪੜ੍ਹੋ ਇਹ ਖ਼ਬਰ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।