ਅੰਮ੍ਰਿਤਸਰ ਜ਼ਿਲ੍ਹੇ ''ਚ ਕੋਰੋਨਾ ਆਫ਼ਤ: 128 ਨਵੇਂ ਮਾਮਲਿਆਂ ਦੀ ਪੁਸ਼ਟੀ, 7 ਦੀ ਮੌਤ

09/20/2020 5:53:57 PM

ਅੰਮ੍ਰਿਤਸਰ (ਦਲਜੀਤ)— ਪੂਰੀ ਦੁਨੀਆ 'ਚ ਤਬਾਹੀ ਮਚਾਉਣ ਵਾਲਾ ਕੋਰੋਨਾ ਵਾਇਰਸ ਪੰਜਾਬ 'ਚ ਵੀ ਆਪਣਾ ਭਿਆਨਕ ਰੂਪ ਵਿਖਾ ਰਿਹਾ ਹੈ। ਇਕ ਪਾਸੇ ਜਿੱਥੇ ਕੋਰੋਨਾ ਪੀੜਤਾਂ 'ਚ ਵਾਧਾ ਹੋ ਰਿਹਾ ਹੈ, ਉਥੇ ਹੀ ਵੱਡੀ ਗਿਣਤੀ 'ਚ ਕੋਰੋਨਾ ਦੇ ਕਾਰਨ ਇਲਾਜ ਅਧੀਨ ਚੱਲ ਰਹੇ ਮਰੀਜ਼ ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ ਮੌਤ ਦੇ ਮੂੰਹ 'ਚ ਜਾ ਰਹੇ ਹਨ। ਅੰਮ੍ਰਿਤਸਰ ਜ਼ਿਲ੍ਹੇ 'ਚ ਐਤਵਾਰ ਨੂੰ ਵੀ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਰਿਹਾ।

ਇਹ ਵੀ ਪੜ੍ਹੋ: ਦੁੱਖਭਰੀ ਖ਼ਬਰ: ਕੋਰੋਨਾ ਪੀੜਤ ਮਾਂ ਦੀ ਹੋਈ ਮੌਤ, ਭੋਗ ਦੀ ਰਸਮ ਮੌਕੇ ਪੁੱਤ ਨਾਲ ਵਾਪਰਿਆ ਇਹ ਭਾਣਾ

ਇਥੇ ਐਤਵਾਰ ਨੂੰ ਕੋਰੋਨਾ ਦੇ ਕਾਰਨ ਜਿੱਥੇ 7 ਲੋਕਾਂ ਦੀ ਮੌਤ ਹੋ ਗਈ, ਉਥੇ ਹੀ 128 ਨਵੇਂ ਮਾਮਲਿਆਂ ਦੀ ਪੁਸ਼ਟੀ ਵੀ ਕੀਤੀ ਗਈ। ਇਸ ਦੇ ਨਾਲ ਹੀ ਅੰਮ੍ਰਿਤਸਰ ਜ਼ਿਲ੍ਹੇ 'ਚ ਪਾਜ਼ੇਟਿਵ ਕੇਸਾਂ ਦਾ ਅੰਕੜਾ 8100  ਤੋਂ ਪਾਰ ਹੋ ਗਿਆ ਹੈ ਜਦਕਿ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦਾ ਅੰਕੜਾ 307 ਤੱਕ ਪਹੁੰਚ ਗਿਆ ਹੈ।

ਇਹ ਵੀ ਪੜ੍ਹੋ: ਜਲੰਧਰ ਪੁਲਸ ਨੇ ਨਾਕਾਮ ਕੀਤੀ ਵੱਡੀ ਸਾਜਿਸ਼, ਕੌਮਾਂਤਰੀ ਗੈਂਗ ਦੇ 7 ਮੈਂਬਰ ਹਥਿਆਰਾਂ ਸਮੇਤ ਕੀਤੇ ਗ੍ਰਿਫ਼ਤਾਰ

ਜੇਕਰ ਪੂਰੇ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਸਰਕਾਰੀ ਅੰਕੜਿਆਂ ਮੁਤਾਬਕ ਹੁਣ ਤੱਕ ਪੂਰੇ ਪੰਜਾਬ 'ਚ ਕੋਰੋਨਾ ਵਾਇਰਸ ਦਾ ਅੰਕੜਾ 94 ਹਜ਼ਾਰ ਤੋਂ ਪਾਰ ਹੋ ਚੁੱਕਾ ਹੈ। ਕੋਰੋਨਾ ਕਾਰਨ ਪੰਜਾਬ 'ਚ ਮੌਤਾਂ ਦਾ ਅੰਕੜਾ 2700 ਤੋਂ ਪਾਰ ਹੋ ਚੁੱਕਾ ਹੈ। ਇਥੇ ਦੱਸ ਦੇਈਏ ਕਿ ਪੰਜਾਬ 'ਚ ਹੁਣ ਤੱਕ 69 ਹਜ਼ਾਰ ਤੋਂ ਵਧੇਰੇ ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਮਿਹਤਯਾਬ ਹੋਣ ਉਪਰੰਤ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ ਐਕਟਿਵ ਕੇਸਾਂ ਦੀ ਗਿਣਤੀ 21 ਹਜ਼ਾਰ ਤੋਂ ਉੱਪਰ ਹੈ।
ਇਹ ਵੀ ਪੜ੍ਹੋ: ਪਰਿਵਾਰ 'ਚ ਛਾਇਆ ਮਾਤਮ, ਚੰਗੇ ਭਵਿੱਖ ਖਾਤਿਰ ਕੈਨੇਡਾ ਗਏ ਸ਼ਾਹਕੋਟ ਦੇ ਨੌਜਵਾਨ ਦੀ ਹਾਦਸੇ 'ਚ ਮੌਤ
ਇਹ ਵੀ ਪੜ੍ਹੋ: ਜਲੰਧਰ 'ਚ ਦੋ ਕਾਂਗਰਸੀ ਆਗੂਆਂ ਦੀਆਂ ਅਸ਼ਲੀਲ ਵੀਡੀਓਜ਼ ਵਾਇਰਲ, ਇਕ ਸੰਸਦ ਮੈਂਬਰ ਚੌਧਰੀ ਦਾ ਕਰੀਬੀ

shivani attri

This news is Content Editor shivani attri