ਜਲੰਧਰ ਲਈ ਵੱਡੀ ਰਾਹਤ ਦੀ ਖਬਰ, 79 ਕੋਰੋਨਾ ਮਰੀਜ਼ਾਂ ਨੂੰ ਮਿਲੀ ਹਸਪਤਾਲ ਤੋਂ ਛੁੱਟੀ

Friday, May 15, 2020 - 07:45 PM (IST)

ਜਲੰਧਰ ਲਈ ਵੱਡੀ ਰਾਹਤ ਦੀ ਖਬਰ, 79 ਕੋਰੋਨਾ ਮਰੀਜ਼ਾਂ ਨੂੰ ਮਿਲੀ ਹਸਪਤਾਲ ਤੋਂ ਛੁੱਟੀ

ਜਲੰਧਰ,(ਰੱਤਾ) : ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚਲਦਿਆਂ ਜਲੰਧਰ ਲਈ ਅੱਜ ਵੱਡੀ ਰਾਹਤ ਦੀ ਖਬਰ ਸਾਹਮਣੇ ਆਈ ਹੈ। ਸ਼ਹਿਰ 'ਚ ਅੱਜ ਪੰਜਾਬ ਸਰਕਾਰ ਵਲੋਂ ਨਵੀਂਆਂ ਗਾਈਡਲਾਈਨਜ਼ ਮੁਤਾਬਕ 79 ਕੋਰੋਨਾ ਮਰੀਜ਼ਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਗਈ ਹੈ। ਹਸਪਤਾਲ ਤੋਂ ਛੁੱਟੀ ਮਿਲਣ ਦੇ ਬਾਅਦ ਉਕਤ ਮਰੀਜ਼ ਆਪੋ ਆਪਣੇ ਘਰਾਂ ਨੂੰ ਪਰਤ ਗਏ। ਪੰਜਾਬ ਸਰਕਾਰ ਦੁਆਰਾ ਨਵੀਂ ਗਾਈਡਲਾਈਨਜ਼ ਮੁਤਾਬਕ ਅੱਜ ਕੋਰੋਨਾ ਦੇ 79 ਮਰੀਜ਼ਾਂ ਨੂੰ ਜਿਨ੍ਹਾਂ 'ਚ ਕੋਰੋਨਾ ਦਾ ਕੋਈ ਵੀ ਲੱਛਣ ਨਹੀਂ ਹੈ, ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਅਤੇ ਉਨ੍ਹਾਂ ਨੂੰ ਆਪੋ-ਆਪਣੇ ਘਰ ਭੇਜਿਆ ਗਿਆ।


author

Deepak Kumar

Content Editor

Related News